29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੇਰਾ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 05-04-2026
ਹਾਜੀਪੁਰ, 4 ਅਪ੍ਰੈਲ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਗੇਰਾ ਵਿਖੇ ਸਲਾਨਾ ਜੋੜ ਮੇਲਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਵਲੋਂ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਤੇ ਪ੍ਰਬੰਧਕਾਂ ਵਲੋਂ ਹਾਜ਼ਰ ਪਤਵੰਤਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਗਈ ਤੇ ਗੁਰੂ ਜੀ ਦਾ ਲੰਗਰ ਅਤੁਟ ਵਰਤਾਇਆ ਗਿਆ | ਇਸ ਮੌਕੇ ਰਣਕਾ ਰਾਮ ਸਾਬਕਾ ਸਰਪੰਚ, ਸਤਨਾਮ ਸਿੰਘ ਸੈਣੀ, ਬਹਾਦਰ ਸਿੰਘ, ਸੁਰਜੀਤ ਸਿੰਘ, ਦਰਬਾਰਾ ਸਿੰਘ, ਸੁਭਾਸ਼ ਸਿੰਘ, ਯੋਧ ਸਿੰਘ, ਕ੍ਰਿਸ਼ਨ ਦੇਵੀ, ਬੀਬੀ ਅਮਨਪ੍ਰੀਤ ਕੌਰ, ਜਗਦੀਪ ਸਿੰਘ, ਨੱਥਾ ਸਿੰਘ ਤੇ ਮੰਨਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਪਿੰਡਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਡਾਇਟ ਹੁਸ਼ਿਆਰਪੁਰ ਨੇ 'ਗ੍ਰੀਨ ਸਕੂਲ ਪ੍ਰੋਗਰਾਮ' ਸੰਬੰਧੀ ਸੈਮੀਨਾਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।