29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

'ਵਰਸਿਟੀ 'ਚੋਂ ਪੰਜਵਾਂ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਅਜੀਤ ਡੈਸਕ 05-04-2026
ਮਾਹਿਲਪੁਰ, 4 ਅਪ੍ਰੈਲ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਚੱਲਦੇ ਕੋਰਸ ਐਮ.ਐਸ.ਸੀ. ਫਿਜ਼ਿਕਸ ਦੇ ਪਹਿਲਾ ਸਮੈਸਟਰ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚੋਂ ਪੰਜਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰ. ਡਾ ਪਰਵਿੰਦਰ ਸਿੰਘ ਅਤੇ ਫਿਜ਼ਿਕਸ ਵਿਭਾਗ ਦੇ ਮੁਖੀ ਡਾ ਆਰਤੀ ਸ਼ਰਮਾ ਅਤੇ ਸਟਾਫ਼ ਦੀ ਹਾਜ਼ਰੀ ਵਿਚ ਉਕਤ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲ ਕਰਦਿਆਂ ਪਿ੍ੰ. ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਐੱਮ.ਐੱਸ.ਪੀ ਫਿਜ਼ਿਕਸ ਦੇ ਪਹਿਲਾਂ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਵਿਦਿਆਰਥਣ ਰੀਤਿਕਾ ਮਹਿਮਾ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੀ ਵਿਦਿਆਰਥਣ ਨਵਜੋਤ ਕੌਰ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਜਾ ਅਤੇ ਅੰਜਨਾ ਨੇ 70.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਕਲਾਸ ਦਾ ਬਾਕੀ ਨਤੀਜਾ ਵੀ ਸੌ ਫ਼ੀਸਦੀ ਰਿਹਾ ਹੈ | ਇਸ ਮੌਕੇ ਪਿ੍ੰਸੀਪਲ ਸਮੇਤ ਫਿਜ਼ਿਕਸ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥਣ ਰੀਤਿਕਾ ਮਹਿਮਾ ਅਤੇ ਹੋਰ ਵਿਦਿਆਰਥੀਆਂ ਨੂੰ ਇਸ ਨਤੀਜੇ ਲਈ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਨੇ ਪਿੰਡ ਭੋਲ ਬਦਮਾਨੀਆ ਵਿਖੇ ਜਾਗਰਣ 'ਚ ਲਗਵਾਈ ਹਾਜ਼ਰੀ ਅਗਲੀ ਖ਼ਬਰ ਪ੍ਰੀਤ ਨਗਰ ਦੇ ਸਰਕਾਰੀ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।