30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 05-04-2026
ਕੋਟਫ਼ਤੂਹੀ, 4 ਅਪ੍ਰੈਲ (ਅਟਵਾਲ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਚੇਲਾ-ਮੁੁਖਸ਼ੂਸਪੁਰ ਦਾ ਬੀ. ਸੀ. ਏ. ਭਾਗ ਦੂਸਰੇ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਜੀਤ ਸਿੰਘ ਪਰਮਾਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ ਸਰੂਪ ਰਾਣੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ. ਸੀ. ਏ. ਭਾਗ ਦੂਸਰੇ ਦੇ ਨਤੀਜੇ ਵਿਚੋਂ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 8.33 ਐੱਸ. ਜੀ. ਪੀ. ਏ. ਹਾਸਲ ਕਰ ਕੇ ਪਹਿਲਾ, ਗੁਰਲੀਨ ਕੌਰ ਨੇ 8.17 ਐੱਸ. ਜੀ. ਪੀ. ਏ. ਹਾਸਲ ਕਰ ਕੇ ਦੂਸਰਾ, ਜੈਸਮੀਨ ਨੇ 7.92 ਐੱਸ. ਜੀ. ਪੀ. ਏ. ਹਾਸਲ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਤੇ ਕਾਰਜਕਾਰੀ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੱਤੀ ਤੇ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਸਿੱਖਿਆ ਦੇ ਖੇਤਰ 'ਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਆ | ਇਸ ਮੌਕੇ ਸਮੂਹ ਕੰਪਿਊਟਰ ਵਿਭਾਗ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਡੀ. ਐੱਮ. ਸਕੂਲ ਦਾ ਪੰਜਵੀ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।