30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 05-04-2026
ਗੜ੍ਹਦੀਵਾਲਾ, 4 ਅਪ੍ਰੈਲ (ਚੱਗਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਦੀਆਂ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਵੱਲੋਂ ਗੁਰਦੁਆਰਾ ਧਰਮਸ਼ਾਲਾ ਤਲਵੰਡੀ ਵਿਖੇ ਗਿਆਰ੍ਹਵਾਂ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਇੰਦਰਜੀਤ ਸਿੰਘ ਐੱਸ.ਜੀ.ਪੀ.ਸੀ., ਭਾਈ ਮੋਹਣ ਸਿੰਘ ਪੰਛੀ, ਭਾਈ ਸ਼ੁਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਆਦਿ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਪਿ੍ਤਪਾਲ ਸਿੰਘ ਦੇ ਜਥੇ ਨੇ ਕਵੀਸ਼ਰੀ ਵਾਰਾਂ ਰਾਹੀ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ ਜਦ ਕਿ ਨਾਮਵਰ ਕਥਾਵਾਚਕ ਭਾਈ ਸਰਤਾਜ ਸਿੰਘ ਵਸਰਾਵਾ ਨੇ ਭਗਤ ਧੰਨਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਸਮਾਗਮ 'ਚ ਭਾਈ ਹਰਮੇਸ਼ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਸਰਪੰਚ ਪ੍ਰਦੀਪ ਸਿੰਘ, ਜਗਤਾਰ ਸਿੰਘ ਸੋਨੀ, ਮਨਧੀਰ ਸਿੰਘ, ਪ੍ਰਦੀਪ ਸਿੰਘ, ਕੁਲਵੰਤ ਸਿੰਘ, ਸਤਪਾਲ ਸਿੰਘ, ਕਿਰਤਪਾਲ ਸਿੰਘ, ਪ੍ਰਸ਼ੋਤਮ ਸਿੰਘ, ਪਰਮਦੀਪ ਸਿੰਘ, ਨੰਬਰਦਾਰ ਜਸਪਾਲ ਸਿੰਘ, ਸਮਿੱਤਰ ਸਿੰਘ, ਸਾਬਕਾ ਸਰਪੰਚ ਰਜਿੰਦਰ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਚੱਬੇਵਾਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।