30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਇਕੱਤਰਤਾ ਹੋਈ

ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਗਜ਼ਟਿਡ/ਨਾਨ-ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕੱਤਰਤਾ ਹੋਈ | ਇਸ ਮੌਕੇ ਆਗੂਆਂ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਮੂਹ ਦਲਿਤ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਸਜ਼ਾ ਨਾ ਦਿੱਤੀ ਗਈ ਤਾਂ ਫੈਡਰੇਸ਼ਨ ਇਸ ਦਾ ਤਿੱਖਾ ਵਿਰੋਧ ਕਰੇਗਾ | ਇਸ ਮੌਕੇ ਜਸਬੀਰ ਸਿੰਘ ਪਾਲ ਚੇਅਰਮੈਨ, ਕੁਲਵਿੰਦਰ ਸਿੰਘ ਬੋਦਲ, ਬਲਰਾਜ ਕੁਮਾਰ, ਬਲਦੇਵ ਭਾਰਤੀ, ਅਮਰਜੀਤ ਖਟਕੜ, ਲਖਵੀਰ ਸਿੰਘ, ਹਰਵਿੰਦਰ ਸਿੰਘ, ਰਾਜ ਸਿੰਘ ਟੋਡਰਵਾਲ, ਬਲਦੇਵ ਸਿੰਘ ਧੁੱਗਾ, ਹਰਜਸ ਸਿੰਘ ਖਡਿਆਲ, ਕਰਮਜੀਤ ਸਿੰਘ ਰਾਏਕੋਟ, ਅਜਾਇਬ ਸਿੰਘ ਨੀਲੋਵਾਲ, ਨਰੇਸ਼ ਕੁਮਾਰ, ਡਾ ਸੁਖਵਿੰਦਰ ਸਿੰਘ, ਮਨੋਹਰ ਲਾਲ, ਕਿ੍ਸ਼ਨ ਕੁਮਾਰ, ਸੁਭਾਸ਼ ਚੰਦਰ, ਠਾਕੁਰ ਦਾਸ, ਬਲਜਿੰਦਰ ਸਿੰਘ, ਸਤਨਾਮ ਸਿੰਘ, ਰਾਮ ਲੁਭਾਇਆ ਕਲਸੀ, ਸਲਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਸਤਵੰਤ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ ਬੰਗਾ, ਮੱਖਣ ਰਤੂ ਤੇ ਮਲਕੀਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਡਾ. ਦਿਲਬਾਰਾ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਨੇ ਨੌਨੀਤਪੁਰ 'ਚ ਖੇਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।