31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਲਾਨਾ ਸਮਾਗਮ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੀ. ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਫ਼ੈਸਲੇ ਲੈ ਰਹੀ ਹੈ, ਜਿਸ ਨਾਲ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਦਿਵਾ ਕੇ ਜ਼ਿੰਦਗੀ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਕਾਬਲ ਬਣਾਇਆ ਜਾ ਸਕੇ | ਪਿ੍ੰਸੀਪਲ ਰੰਜੂ ਦੁੱਗਲ, ਸਕੂਲ ਸਟਾਫ਼ ਸਮੇਤ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਦੇ ਮਾਮਲੇ ਵਿਚ ਦੇਸ਼ ਵਿਚ ਪਹਿਲੇ ਸਥਾਨ 'ਤੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਪੀ. ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਦਿਆਲੇ ਨੂੰ ਗੱਡੀ ਦੇਣ ਦਾ ਐਲਾਨ ਕੀਤਾ | ਇਸ ਦੌਰਾਨ ਪਿ੍ੰਸੀਪਲ ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ | ਵਿਦਿਆਲਿਆ ਵੱਲੋਂ ਡਾ. ਇਸ਼ਾਂਕ ਕੁਮਾਰ ਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ , ਖਿਡਾਰੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਡਾ. ਜਸਪ੍ਰੀਤ ਕੌਰ, ਸੁਰਿੰਦਰ ਕੁਮਾਰ ਅਤੇ ਰਜਿੰਦਰ ਸਿੰਘ ਗਿਆਨੀ ਪਿ੍ੰਸੀਪਲ ਮਿ੍ਦੁਲਾ ਸ਼ਰਮਾ, ਸਰਪੰਚ ਲਖਬੀਰ ਕੌਰ, ਸਰਪੰਚ ਸੀਤਲ ਸਿੰਘ ਚੀਮਾ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਮਸਤੂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਬਲਾਈਾਡ ਸਕੂਲ ਬਾਹੋਵਾਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।