21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 1 ਨਾਮਜ਼ਦ

ਅਜੀਤ ਡੈਸਕ 07-04-2026

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਪਿੰਡ ਸ਼ੇਰਗੜ੍ਹ 'ਚ ਛਾਪਾ ਮਾਰ ਕੇ ਇਕ ਘਰ 'ਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਸ਼ੇਰਗੜ੍ਹ ਦੇ ਇਕ ਘਰ 'ਚ ਮਾਰੇ ਗਏ ਛਾਪੇ ਦੌਰਾਨ 90 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਥਾਣਾ ਸਦਰ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਸ ਸਬੰਧੀ ਅਮਿਤ ਸਰਦਾਨਾ ਪੁੱਤਰ ਸੁਭਾਸ਼ ਸਰਦਾਨਾ ਵਾਸੀ ਪਿੰਡ ਸ਼ੇਰਗੜ੍ਹ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਸ਼ਰਾਬ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦਾ ਵਧਣਾ ਚਿੰਤਾ ਦਾ ਵਿਸ਼ਾ- ਤੀਕਸ਼ਣ ਸੂਦ ਅਗਲੀ ਖ਼ਬਰ ਪ੍ਰਵਾਸੀ ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।