30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ. ਸਮੈਸਟਰ ਤੀਜੇ ਦੇ ਨਤੀਜੇ ਰਹੇ ਸ਼ਾਨਦਾਰ

ਅਜੀਤ ਡੈਸਕ 10-04-2026
ਦਸੂਹਾ, 9 ਅਪ੍ਰੈਲ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2025 ਦੇ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ (ਨਾਨ—ਮੈਡੀਕਲ) ਅਤੇ ਬੀ.ਐੱਸ.ਸੀ. (ਮੈਡੀਕਲ) ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨੇ ਵਧੀਆਂ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. (ਨਾਨ—ਮੈਡੀਕਲ ) ਸਮੈਸਟਰ ਤੀਜੇ ਦੀ ਵਿਦਿਆਰਥਣ ਨਿਮਰਜੀਤ ਕੌਰ ਨੇ 9.63 ਨਤੀਜੇ ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚੋਂ ਦੂਜਾ, ਜ਼ਿਲ੍ਹੇ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ, ਮਨਪ੍ਰੀਤ ਕੌਰ ਨੇ 9.46 ਨਤੀਜੇ ਨਾਲ ਜ਼ਿਲ੍ਹੇ ਅਤੇ ਕਾਲਜ ਵਿੱਚੋਂ ਦੂਸਰਾ ਅਤੇ ਸਿਮਰਨਜੀਤ ਕੋਰ ਨੇ 8.50 ਨਤੀਜੇ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਐੱਸ.ਸੀ. (ਮੈਡੀਕਲ) ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨਵਜੋਤ ਕੌਰ ਨੇ 9.04 ਨਤੀਜੇ ਨਾਲ ਕਾਲਜ ਵਿੱਚੋਂ ਪਹਿਲਾ, ਮੁਸਕਾਨ ਕੌਰ ਨੇ 8.50 ਨਤੀਜੇ ਨਾਲ ਦੂਸਰਾ ਅਤੇ ਅੰਜਲੀ ਕੁਮਾਰੀ ਨੇ 8.38 ਨਤੀਜੇ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਸਟਾਫ ਨੇ ਸੰਬੰਧਿਤ ਵਿਭਾਗਾਂ ਦੇ ਅਧਿਆਪਕਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੈਨਿਕ ਇੰਸਟੀਚਿਊਟ 'ਚ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ- ਸੈਣੀ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸੌਂਸਪੁਰ 'ਚ ਵਿਕਾਸ ਕੰਮਾਂ ਦੇ ਉਦਘਾਟਨ, ਵਿਕਾਸ ਲਈ ਦੋ ਲੱਖ ਦਾ ਚੈੱਕ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।