30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੈਨਿਕ ਇੰਸਟੀਚਿਊਟ 'ਚ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ- ਸੈਣੀ

ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਕੈਂਪਸ 'ਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਡਾਇਰੈਕਟਰ ਸਰਬਜੀਤ ਸਿੰਘ ਸੈਣੀ ਰਿਟਾ: ਲੈਫ. ਕਰਨਲ ਨੇ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ | ਇਸ 'ਚ 75 ਫ਼ੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫ਼ੀਸਦੀ ਬਾਕੀ ਰਿਜ਼ਰਵ ਕੈਟਾਗਰੀ (ਐਸ.ਸੀ/ਐਸ.ਟੀ/ਬੀ.ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ | ਇੰਸਟੀਚਿਊਟ ਦੇ ਪਿ੍ੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ 'ਚ ਬੱਚਿਆਂ ਨੂੰ ਬੇਸਿਕ ਕੰਪਿਊਟਰ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ |
ਪਿਛਲੀ ਖ਼ਬਰ ਇੰਸਪੈਕਟਰ ਰਮਨਦੀਪ ਕੌਰ ਨੇ ਥਾਣਾ ਮਾਹਿਲਪੁਰ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ. ਸਮੈਸਟਰ ਤੀਜੇ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।