27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 10-04-2026
ਬੀਣੇਵਾਲ, 9 ਅਪ੍ਰੈਲ (ਬੈਜ ਚੌਧਰੀ)-ਐਸ.ਐਚ.ਓ. ਥਾਣਾ ਗੜ੍ਹਸ਼ੰਕਰ ਦੇ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਂਕਾਰ ਸਿੰਘ ਏ.ਐਸ.ਆਈ. ਇੰਚਾਰਜ ਪੁਲਿਸ ਚੌਕੀ ਬੀਣੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਝੁੰਗੀਆਂ ਭੱਠੇ ਨਜ਼ਦੀਕ ਸ਼ਮਸ਼ਾਨਘਾਟ ਮੋੜ ਲਾਗੇ ਇਕ ਪੈਦਲ ਆਉਂਦੇ ਨੌਜਵਾਨ ਨੂੰ ਸ਼ੱਕ ਪੈਣ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 290 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਨੌਜਵਾਨ ਦੀ ਪਹਿਚਾਣ ਬਲਵਿੰਦਰ ਕੁਮਾਰ ਉਰਫ਼ ਬਿੰਦੂ ਉਰਫ਼ ਕਚਿਹਰੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਦਰਾਣਾ ਵਜੋਂ ਹੋਈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਟਰਾਂਸਫ਼ਾਰਮਰ 'ਚੋਂ ਤੇਲ ਤੇ ਪੁਰਜ਼ੇ ਕੀਤੇ ਚੋਰੀ ਅਗਲੀ ਖ਼ਬਰ 'ਆਪ' ਸਰਕਾਰ ਦੇ ਆਗੂ ਲੋਕ ਹਿੱਤ ਵਿਸਾਰ ਕੇ ਸਿਰਫ਼ ਨਿੱਜੀ ਲੋੜਾਂ ਪੂਰੀਆਂ ਕਰਨ ਵਿਚ ਰੁੱਝੇ-ਸਿਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।