15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਮਲਕੀਤ ਸਿੰਘ ਤੇ ਗੁਰਮੀਤ ਸਿੰਘ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਾਂਗੇ- ਵਿਧਾਇਕ ਜੰਗੀ ਲਾਲ ਮਹਾਜਨ

ਅਜੀਤ ਡੈਸਕ 11-04-2026
ਮੁਕੇਰੀਆਂ, 10 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਤੋਂ ਭਾਜਪਾ ਵਿਧਾਇਕ ਸ੍ਰੀ ਜੰਗੀ ਲਾਲ ਮਹਾਜਨ ਨੇ ਜ਼ੈਲਦਾਰ ਇਨੋਵੇਸ਼ਨ ਦੇ ਮਾਲਕ ਮਲਕੀਤ ਸਿੰਘ ਅਤੇ ਗੁਰਮੀਤ ਸਿੰਘ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਮਿਲ ਰਹੀਆਂ ਧਮਕੀਆਂ ਤੋਂ ਇਲਾਵਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਲਗਾਤਾਰ ਪ੍ਰੇਸ਼ਾਨ ਕੀਤੇ ਜਾਣ ਦੇ ਵਿਰੋਧ ਵਿਚ ਰੇਲ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨਾਲ ਚੰਡੀਗੜ• ਭਾਜਪਾ ਦਫ਼ਤਰ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ | ਇਸ ਸਬੰਧੀ ਮੁਕੇਰੀਆਂ ਵਿਖੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ ਨੇ ਦੱਸਿਆ ਕਿ 'ਆਪ' ਸਰਕਾਰ ਦੇ ਮੰਤਰੀਆਂ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਰਹੇ ਧੱਕੇ ਅਤੇ ਦੋਨਾਂ ਭਰਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਦੀ ਹੋਈ ਪੈੱ੍ਰਸ ਕਾਨਫ਼ਰੰਸ ਤੋਂ ਬਾਅਦ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਪੁਲਿਸ ਦੇ ਡੀ ਜੀ ਪੀ ਅਤੇ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਇਸ ਸਬੰਧੀ ਅਸੀਂ ਜਲਦ ਹੀ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ | ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਉਹ ਆਪਣੇ ਹਲਕੇ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹਨ ਅਤੇ ਤਤਪਰ ਰਹਿਣਗੇ |
ਪਿਛਲੀ ਖ਼ਬਰ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਦਾ ਗਠਨ ਅਗਲੀ ਖ਼ਬਰ ਅਮਰੀਕਾ-ਈਰਾਨ ਗੱਲਬਾਤ ਤੋਂ ਪਹਿਲਾਂ ਇਜ਼ਰਾਈਲ ਵਲੋਂ ਲਿਬਨਾਨ 'ਤੇ ਹਮਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।