15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅੱਖਾਂ ਦਾ ਫਰੀ ਕੈਂਪ 12 ਨੂੰ

ਅਜੀਤ ਡੈਸਕ 11-04-2026
ਮੁਕੇਰੀਆਂ, 10 ਅਪ੍ਰੈਲ (ਰਾਮਗੜ੍ਹੀਆ)-ਪਿੰਡ ਧਨੋਆ ਵਿਖੇ ਅੱਖਾਂ ਦਾ ਫਰੀ ਕੈਂਪ 12 ਅਪ੍ਰੈਲ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਧਨੋਆ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਅਰਜਨ ਗੋਤਮ ਅਤੇ ਸਿਧਾਂਤ ਗੌਤਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ | ਉਨ੍ਹਾਂ ਕਿਹਾ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਇਹ ਕੈਂਪ ਲੋਕ ਸੇਵਾ ਲਈ ਲਗਾਇਆ ਜਾ ਰਿਹਾ ਹੈ ਜਿਸ ਵਿਚ ਵੱਧ ਤੋਂ ਵੱਧ ਪਹੁੰਚ ਕੇ ਲਾਹਾ ਲਿਆ ਜਾਵੇ |
ਪਿਛਲੀ ਖ਼ਬਰ ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਲਈ ਵਾਪਸ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।