15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਸਪਾਲ ਸਿੰਘ ਸਰਬਸੰਮਤੀ ਨਾਲ ਸਹਿਕਾਰੀ ਸਭਾ ਨਰਿਆਲ ਦੇ ਪ੍ਰਧਾਨ ਬਣੇ

ਅਜੀਤ ਡੈਸਕ 11-04-2026
ਅੱਡਾ ਸਰਾਂ, 10 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨਰਿਆਲ ਵਿਖੇ ਦੀ ਨਰਿਆਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਗੁਰਕਮਲ ਸਿੰਘ ਸੋਢੀ ਦੀ ਅਗਵਾਈ ਵਿਚ ਹੋਏ ਇਕ ਸਮਾਗਮ ਦੌਰਾਨ ਜਸਪਾਲ ਸਿੰਘ ਬਡਾਲਾ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਬਣੇ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਸਪਾਲ ਸਿੰਘ ਬਡਾਲਾ ਨੇ ਕਿਹਾ ਕਿ ਉਹ ਸੁਸਾਇਟੀ ਦੀ ਬਿਹਤਰੀ ਲਈ ਸਭਨਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਸੁਸਾਇਟੀ ਵਿਚ ਹੋਰ ਸਮਾਨ ਲਿਆਂਦਾ ਜਾਵੇਗਾ | ਇਸ ਮੌਕੇ ਗੁਰਕਮਲ ਸਿੰਘ ਸੋਢੀ ਨੇ ਪ੍ਰਧਾਨ ਬਡਾਲਾ ਤੇ ਚੁਣੇ ਗਏ ਹੋਰ ਮੈਂਬਰਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਅਕਾਲੀ ਆਗੂ ਪਰਮਜੀਤ ਸਿੰਘ ਧਾਮੀਆਂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜਸਵੀਰ ਸਿੰਘ ਨਰਿਆਲ ਵਾਈਸ ਪ੍ਰਧਾਨ, ਜਦਕਿ ਕੁਲਵੀਰ ਕੌਰ ਨਰਿਆਲ, ਸੰਦੀਪ ਸਿੰਘ ਧੁੱਗਾ, ਕਮਲਜੀਤ ਸਿੰਘ ਬਡਾਲਾ, ਹਰਜੀਤ ਸਿੰਘ, ਸੌਦਾਗਰ ਸਿੰਘ, ਹਰਮਿੰਦਰ ਸਿੰਘ, ਜਸਵਿੰਦਰ ਕੌਰ ਤੇ ਸੰਦੀਪ ਸਿੰਘ ਸੈਕਟਰੀ ਮੈਂਬਰ ਬਣੇ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡੀ ਅਗਲੀ ਖ਼ਬਰ ਮੁਕੇਰੀਆਂ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਲਈ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।