15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 11-04-2026
ਅੱਡਾ ਸਰਾਂ, 10 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਨਵੇਂ ਵਿੱਦਿਅਕ ਸੈਸ਼ਨ ਦੇ ਸ਼ੱੁਭ ਆਰੰਭ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਅਤੇ ਭਗਤੀ ਭਾਵ ਨਾਲ ਪਾਠ ਸੁਣਿਆ ਤੇ ਕੀਰਤਨ ਵੀ ਕੀਤਾ | ਸਕੂਲ ਪ੍ਰਬੰਧਕਾਂ ਨੇ ਇਸ ਸਫਲ ਆਯੋਜਨ ਲਈ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਅਧਿਆਤਮਿਕ ਪ੍ਰੋਗਰਾਮ ਵਿਦਿਆਰਥੀਆਂ 'ਚ ਨੈਤਿਕ ਮੁੱਲਾਂ, ਅੰਦਰੂਨੀ ਸ਼ਾਂਤੀ ਅਤੇ ਸਕਾਰਾਤਮਿਕ ਸੋਚ ਦਾ ਵਿਕਾਸ ਕਰਦੇ ਹਨ | ਇਸ ਮੌਕੇ ਸਕੂਲ ਦੀਆਂ ਕੋਆਰਡੀਨੇਟਰਾਂ ਵਨੀਤਾ ਬਲੌਰਿਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੀਮਦ ਭਾਗਵਤ ਕਥਾ ਸਮਾਗਮ ਸੰਬੰਧੀ ਸਿਸੋਦੀਆ ਤੇ ਬਾਲੀ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।