15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਤਲਵਾੜਾ–ਧਰਮਪੁਰ ਬੱਸ ਸੇਵਾ ਮੁੜ ਸ਼ੁਰੂ, ਲੋਕਾਂ ਲਈ ਵੱਡੀ ਰਾਹਤ- ਵਿਧਾਇਕ ਘੁੰਮਣ

ਅਜੀਤ ਡੈਸਕ 11-04-2026
ਤਲਵਾੜਾ, 10 ਅਪ੍ਰੈਲ (ਐੱਚ.ਐੱਸ.ਮਿੱਠੂ)- ਇਲਾਕੇ ਦੇ ਲੋਕਾਂ ਲਈ ਖ਼ੁਸ਼ਖ਼ਬਰੀ ਦੇ ਤੌਰ 'ਤੇ ਤਲਵਾੜਾ ਤੋਂ ਧਰਮਪੁਰ ਸਰਕਾਰੀ ਬੱਸ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੇਵਾ ਦੀ ਸ਼ੁਰੂਆਤ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵੱਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਘੁੰਮਣ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਇਹ ਸੇਵਾ ਮੁੜ ਚਾਲੂ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਬੱਸ ਸੇਵਾ ਕੁੱਝ ਤਕਨੀਕੀ ਕਾਰਨਾਂ ਕਰਕੇ ਬੰਦੀ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਬੱਸ ਸੇਵਾ ਵਿਚ ਪਹਿਲਾਂ ਵਾਂਗ ਹੀ ਅÏਰਤਾਂ ਨੂੰ ਮੁਫ਼ਤ ਯਾਤਰਾ ਦੀ ਸੁਵਿਧਾ ਦਿੱਤੀ ਜਾਵੇਗੀ, ਜਿਸ ਨਾਲ ਖ਼ਾਸ ਕਰਕੇ ਮਹਿਲਾਵਾਂ ਨੂੰ ਕਾਫ਼ੀ ਸਹੂਲਤ ਮਿਲੇਗੀ | ਇਹ ਬੱਸ ਤਲਵਾੜਾ ਤੋਂ ਚੱਲ ਕੇ ਧਰਮਪੁਰ ਜਾਵੇਗੀ ਅਤੇ ਵਾਪਸੀ 'ਤੇ ਤਲਵਾੜਾ ਰਾਹੀਂ ਹੁਸ਼ਿਆਰਪੁਰ ਤੱਕ ਜਾਵੇਗੀ, ਜਿਸ ਨਾਲ ਰੋਜ਼ਾਨਾ ਯਾਤਰੀਆਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ | ਇਲਾਕੇ ਦੇ ਲੋਕਾਂ ਨੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ, ਕਰਮਚਾਰੀਆਂ ਅਤੇ ਆਮ ਯਾਤਰੀਆਂ ਨੂੰ ਆਵਾਜਾਈ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ | ਇਸ ਮੌਕੇ ਸ਼ਹਿਰ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਸਨ | ਵਿਧਾਇਕ ਘੁੰਮਣ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕ-ਹਿਤ ਦੇ ਫ਼ੈਸਲੇ ਕੀਤੇ ਜਾਣਗੇ |
ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਨਰਸਰੀ ਦੇ ਬੱਚਿਆਂ ਲਈ ਅੱਖਰ ਆਰੰਭ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।