15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 11-04-2026
ਦਸੂਹਾ, 10 ਅਪ੍ਰੈਲ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਦਸੰਬਰ ਵਿਚ ਲਈਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਇਕ ਵਾਰ ਫਿਰ ਤੋਂ ਐੱਮ. ਐੱਸ. ਸੀ. ਭਾਗ ਦੂਜਾ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਸੁਨਹਿਰੀ ਅੱਖਰਾਂ ਵਿਚ ਚਮਕਾਇਆ ਹੈ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਇਸ ਵਾਰ ਦੇ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਵਿਦਿਆਰਥਣ ਜਯੋਤੀ ਰਾਣੀ ਨੇ 82 ਫ਼ੀਸਦੀ, ਡਿੰਪਲ ਨੇ 77.8 ਫ਼ੀਸਦੀ ਅਤੇ ਵਿਦਿਆਰਥਣਾਂ ਮਨੀਸ਼ਾ ਦੇਵੀ ਅਤੇ ਰਮਨਦੀਪ ਕੌਰ ਨੇ 77 ਫ਼ੀਸਦੀ ਅੰਕ ਲੈ ਕੇ ਕਾਲਜ ਵਿਚ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਪਿ੍ੰਸੀਪਲ ਦੁਆਰਾ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਇਸ ਦਾ ਸਿਹਰਾ ਕਾਲਜ ਦੇ ਸਮੂਹ ਕੈਮਿਸਟਰੀ ਵਿਭਾਗ ਦੇ ਸਟਾਫ਼ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਸ਼ਿਵ ਸੈਨਾ ਹਿੰਦੁਸਤਾਨ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ ਅਗਲੀ ਖ਼ਬਰ ਹੁਸ਼ਿਆਰਪੁਰ 'ਚ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।