15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਿਵ ਸੈਨਾ ਹਿੰਦੁਸਤਾਨ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਅਜੀਤ ਡੈਸਕ 11-04-2026
ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ)-ਸ਼ਿਵ ਸੈਨਾ ਹਿੰਦੁਸਤਾਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਰਾਹੁਲ ਖੰਨਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਿੰਦਾ, ਉਪ ਪ੍ਰਧਾਨ ਰਾਜਿੰਦਰ ਰਾਣਾ, ਦੋਆਬਾ ਪ੍ਰਧਾਨ ਪ੍ਰਸ਼ਾਂਤ ਪੰਡਿਤ, ਜ਼ਿਲ੍ਹਾ ਯੁਵਾ ਸਕੱਤਰ ਮਿਥਲੇਸ਼ ਗਰਗ ਅਤੇ ਮਜ਼ਦੂਰ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਅਮਨ ਕੁਮਾਰ ਮੌਜੂਦ ਸਨ | ਵਫ਼ਦ ਨੇ ਮੰਗ ਕੀਤੀ ਕਿ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਤੇ ਅੱਤਵਾਦ ਪੀੜਤ ਹਿੰਦੂ ਭਾਈਚਾਰੇ ਨੂੰ ਇਨਸਾਫ਼ ਦਵਾਉਣ ਲਈ ਠੋਸ ਉਪਰਾਲੇ ਕੀਤੇ ਜਾਣ | ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ 35 ਹਜ਼ਾਰ ਅੱਤਵਾਦੀ ਪੀੜਤ ਹਿੰਦੂਆਂ ਨੂੰ ਮੁਆਵਜ਼ਾ ਦਵਾਉਣ ਲਈ ਸ਼ਿਵ ਸੈਨਾ ਨੇ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਮੰਗ ਚੁੱਕੀ ਸੀ ਜਿਸ ਦੇ ਚੱਲਦਿਆਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਪੈਕੇਜ 'ਤੇ ਹਸਤਾਖਰ ਕਰਵਾਏ ਸਨ ਪਰ ਦੁੱਖ ਦੀ ਗੱਲ ਹੈ ਕਿ ਉਹ ਪੈਕੇਜ ਅੱਜ ਤੱਕ ਜਾਰੀ ਨਹੀਂ ਹੋ ਸਕਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ 'ਤੇ ਦਬਾਅ ਪਾ ਕੇ ਪੀੜਤ ਪਰਿਵਾਰਾਂ ਲਈ ਜਲਦੀ ਤੋਂ ਜਲਦੀ ਪੈਕੇਜ ਜਾਰੀ ਕਰਵਾਇਆ ਜਾਵੇ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।