07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੁੱਤ ਦੀ ਬੇਅਦਬੀ ਕਰਨ ਦੇ ਰੋਸ 'ਚ ਬਸਪਾ ਦਾ ਧਰਨਾ ਨੌਵੇਂ ਦਿਨ ਵੀ ਜਾਰੀ ਰਿਹਾ

ਅਜੀਤ ਡੈਸਕ 12-04-2026
ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਨੌਵੇਂ ਦਿਨ ਵੀ ਜਾਰੀ ਰਿਹਾ | ਧਰਨੇ ਵਿਚ ਟਾਂਡਾ ਵਿਧਾਨ ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਟਾਂਡਾ, ਹਲਕਾ ਇੰਚਾਰਜ ਸੁਰਜੀਤ ਲਾਲ ਪਾਲ, ਸਰੂਪ ਸਿੰਘ ਮਨਹੋਤਾ, ਚਮਨ ਲਾਲ ਸੀਕਰੀ, ਬਲਵਿੰਦਰ ਸੀਕਰੀ, ਗੁਰਲਾਲ, ਰਤਨ ਚੰਦ, ਕੁਲਦੀਪ ਸਿੰਘ ਬਿੱਟੂ, ਸਰਬਜੀਤ ਸਿੰਘ ਬਸੋਹਾ, ਸੁਖਦੇਵ ਸਿੰਘ ਜੌਹਲ, ਕਸ਼ਮੀਰ ਸਿੰਘ ਚਠਿਆਲੀ, ਸ਼ਿੰਗਾਰਾ ਸਿੰਘ, ਮਹਿੰਦਰ ਸਿੰਘ ਅਤੇ ਮਹਿੰਦਰ ਸਿੰਘ ਡੱਫਰ, ਸ਼ਮਿੰਦਰ ਸਿੰਘ ਜੌਹਲ, ਤਜਿੰਦਰ ਸਿੰਘ, ਜਤਿੰਦਰ ਕੁਮਾਰ ਹਾਜ਼ਰ ਹੋਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਚੌਧਰੀ ਗੁਰਨਾਮ ਸਿੰਘ ਸਟੇਟ ਜੋਨ ਇੰਚਾਰਜ ਅਤੇ ਦਿਲਬਾਗ ਚੰਦ ਮੈਹਿੰਦੀਪੁਰ, ਮਾ. ਮਲਕੀਅਤ ਸਿੰਘ ਸੂੰਨੀ, ਕਸ਼ਮੀਰ ਸਿੰਘ, ਯਸ਼ਪਾਲ ਚੇਚੀ, ਰਵਿੰਦਰ ਬੀਹੜਾਂ, ਹਰਭਜਨ ਕਲੇਰ, ਲਾਲੀ ਭਾਰਟੀ, ਹਰਦੇਵ ਗੁਲਮਰਗ, ਸੁਰਿੰਦਰ ਸ਼ਿੰਦਾ, ਕੁੰਦਨ ਲਾਲ ਗੜ੍ਹਸ਼ੰਕਰ ਅਤੇ ਟਾਂਡਾ ਤੇ ਗੜ੍ਹਸ਼ੰਕਰ ਹਲਕੇ ਤੋਂ ਵਰਕਰ ਸ਼ਾਮਿਲ ਹੋਏ | ਧਰਨੇ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਘਟਨਾ ਦੇ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਦਫ਼ਤਰ 'ਚ ਬਾਬਾ ਸਾਹਿਬ ਦੀਆਂ ਫ਼ੋਟੋਆਂ ਲਗਾ ਕੇ ਸਿਰਫ਼ ਦਿਖਾਵਾ ਕਰ ਰਹੀ ਹੈ ਜਦਕਿ ਸੂਬੇ ਵਿਚ 9 ਥਾਵਾਂ 'ਤੇ ਬਾਬਾ ਸਾਹਿਬ ਦੇ ਬੁੱਤਾਂ ਦੀ ਭੰਨਤੋੜ ਕੀਤੇ ਜਾਣ ਦੇ ਬਾਵਜੂਦ ਪੁਲਿਸ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਰ ਪੁਲਿਸ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਬੁਲਾਰਿਆਂ ਨੇ 18 ਅਪੈ੍ਰਲ ਦੇ ਇਕੱਠ ਵਿਚ ਸਮਰਥਕਾਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪ੍ਰਧਾਨ ਸੰਤ ਸੁਰਿੰਦਰ ਦਾਸ ਮੁੱਖ ਮੰਤਰੀ ਮਾਨ ਨੂੰ ਮਿਲੇ-ਸਮਾਗਮਾਂ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਰਕਾਰ ਤੋਂ ਮੰਗਾਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।