07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਟਾਰ ਪਬਲਿਕ ਸਕੂਲ ਵਿਖੇ ਮੁਕੇਰੀਆਂ ਅੱਠਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਅਜੀਤ ਡੈਸਕ 12-04-2026
ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਵਿਚ ਅੱਠਵੀਂ ਬੋਰਡ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ, ਜੋ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪ੍ਰਤੀਕ ਹੈ | ਇਸ ਪ੍ਰੀਖਿਆ ਵਿਚ ਅਨਾਮਿਕਾ ਨੇ 93.16 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਮੀਰ ਸ਼ਰਮਾ ਨੇ 87.66 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਭੁਪਿੰਦਰ ਸਿੰਘ ਨੇ 87.16 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਦੀ ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇੰਝ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਪ੍ਰੋ. ਡੀ.ਵੀ. ਸ਼ਰਮਾ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਵਾਈਸ ਪਿ੍ੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ | ਸਾਰੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪ੍ਰਧਾਨ ਸੰਤ ਸੁਰਿੰਦਰ ਦਾਸ ਮੁੱਖ ਮੰਤਰੀ ਮਾਨ ਨੂੰ ਮਿਲੇ-ਸਮਾਗਮਾਂ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।