07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿ੍ੰਦਾਵਨ ਯਮੁਨਾ ਨਦੀ 'ਚ ਹੋਈ ਘਟਨਾ 'ਤੇ ਖੰਨਾ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਮûਰਾ ਦੇ ਵਿ੍ੰਦਾਵਨ 'ਚ ਕੇਸ਼ੀ ਘਾਟ ਦੇ ਕੋਲ ਯਮੁਨਾ ਨਦੀ 'ਚ ਇਕ ਬੇੜੀ ਦੇ ਪਲਟਣ ਨਾਲ ਲੁਧਿਆਣਾ ਦੇ 10 ਯਾਤਰੀਆਂ ਦੀ ਮੌਤ ਦੀ ਖ਼ਬਰ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰੇ ਪੰਜਾਬ ਅਤੇ ਸਾਰੇ ਸ਼ਰਧਾਲੂਆਂ 'ਚ ਸ਼ੋਕ ਦੀ ਲਹਿਰ ਹੈ | ਉਨ੍ਹਾਂ ਮਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀ ਲੋਕਾਂ ਦੀ ਸਿਹਤਯਾਬੀ ਦੀ ਭਗਵਾਨ ਦੇ ਅੱਗੇ ਕਾਮਨਾ ਕੀਤੀ | ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਯੋਗੀ ਸਰਕਾਰ ਵਲੋਂ ਪੀੜਤਾਂ ਦੀ ਮਦਦ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਸਮਾਗਮ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਸੂਫੀ ਸੰਤ ਬਾਬਾ ਫਰੀਦ ਡੇਰਾ ਚੱਕ ਪੰਡਾਈਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।