08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ 'ਤੇ ਜਨਰਲ ਵਰਗ 'ਚ ਰੋਸ- ਫੁਗਲਾਣਾ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਜਗਤਾਰ ਸਿੰਘ ਭੁੰਗਰਨੀ ਤੇ ਸੁਰਜੀਤ ਸਿੰਘ ਮਸੂਤਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਲਗਪਗ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਜਨਰਲ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ ਜਦਕਿ ਬਾਕੀ ਸਾਰੇ ਵਰਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਲਗਾਏ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜਨਰਲ ਵਰਗ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਵਿਧਾਇਕ, ਮੰਤਰੀ, ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਨੂੰ ਇਸ ਸਬੰਧੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਸਰਕਾਰ ਵੱਲੋਂ ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾ ਕੇ ਜਨਰਲ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਜਨਰਲ ਕਮਿਸ਼ਨ ਦਾ ਚੇਅਰਮੈਨ ਜਲਦ ਨਾ ਲਗਾਇਆ ਤਾਂ ਰੋਸ ਵਜੋਂ 2027 ਦੀਆਂ ਚੋਣਾਂ 'ਚ ਜਨਰਲ ਵਰਗ ਦੇ ਹੱਕਾਂ ਦੀ ਅਣਦੇਖੀ ਕਰਨ ਕਾਰਨ 'ਆਪ' ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਕੰਢੀ ਖ਼ੇਤਰ ਦੀਆਂ ਸੜਕਾਂ ਖੱਡਾਂ 'ਚ ਤਬਦੀਲ ਹੋਈਆਂ- ਸੰਨੀ ਮਹਿਤਾ ਅਗਲੀ ਖ਼ਬਰ ਪਿੰਡ ਬਾੜੀਆਂ ਖ਼ੁਰਦ ਦਾ 11 ਸਾਈਡ ਫੁੱਟਬਾਲ ਟੂਰਨਾਮੈਂਟ ਲੰਗੇਰੀ ਦੀ ਟੀਮ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।