09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ 'ਚ ਅਲੂਮਨੀ ਮੀਟ ਕਰਵਾਈ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ 'ਚ ਜੇ.ਆਰ.ਗੌਰਮਿੰਟ ਪੌਲੀਟੈਕਨਿਕ ਕਾਲਜ ਅਲੂਮਨੀ ਵੈੱਲਫੇਅਰ ਸੁਸਾਇਟੀ ਵਲੋਂ ਕਾਲਜ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਅਲੂਮਨੀ ਮੀਟ 2026 ਕਰਵਾਈ ਗਈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਲਸੀ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਨੇ ਮੁੱਖ ਮਹਿਮਾਨ ਰਾਜੇਸ਼ ਕੁਮਾਰ ਹੀਰਾ ਪਿ੍ੰਸੀਪਲ ਨੂੰ ਸਨਮਾਨਿਤ ਕੀਤਾ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪਿ੍ੰ. ਰਾਜੇਸ਼ ਕੁਮਾਰ, ਰਾਜੇਸ਼ ਕੁਮਾਰ ਧੁੰਨਾ, ਜੋਗਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਕਲਸੀ, ਸਕੱਤਰ ਬਲਜੀਤ ਸਿੰਘ ਅਤੇ ਮੀਤ ਪ੍ਰਧਾਨ ਅਮਰਜੀਤ ਸਿੰਘ ਵਿਰਦੀ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ | ਇਸ ਤੋਂ ਵਿਦਿਆਰਥੀਆਂ ਵਲੋਂ ਸੋਲੋ ਡਾਂਸ, ਗਰੁੱਪ ਡਾਂਸ ਤੇ ਹੋਰ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ | ਇਸ ਮੌਕੇ ਸਾਬਕਾ ਵਿਦਿਆਰਥੀਆਂ ਨੇ ਆਪਣੇ ਵਿਚਾਰ ਰੱਖੇ ਅਤੇ ਕਾਲਜ 'ਚ ਬਿਤਾਏ ਸਮੇਂ ਨੂੰ ਯਾਦ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਰਾਸ਼ਟਰੀ, ਅੰਤਰਰਾਸ਼ਟਰੀ ਦੇ ਵੱਖ-ਵੱਖ ਵਿਭਾਗਾਂ 'ਚ ਵੱਡੇ ਅਹੁਦਿਆਂ 'ਤੇ ਕਾਬਜ਼ ਹਨ ਅਤੇ ਸਮਾਜ ਦੇ ਵਿਕਾਸ 'ਚ ਅਹਿਮ ਯੋਗਦਾਨ ਦੇ ਰਹੇ ਹਨ | ਇਸਦੇ ਨਾਲ ਹੀ ਕੁੱਝ ਵਿਦਿਆਰਥੀ ਕੈਨੇਡਾ, ਅਮਰੀਕਾ ਅਤੇ ਭਾਰਤ 'ਚ ਆਪਣੇ ਕਾਰੋਬਾਰ ਚਲਾ ਕੇ ਅੱਜ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੇ ਹਨ | ਪ੍ਰੋਗਰਾਮ ਦੌਰਾਨ ਵਿੱਦਿਆ ਖੇਤਰ 'ਚ ਨਾਮ ਚਮਕਾਉਣ ਵਾਲੇ ਟਾਪਰਜ ਨੂੰ ਸ੍ਰੀਮਤੀ ਸੁਰੇਸ਼ਟ ਦੱਤ ਮੈਮੋਰੀਅਲ ਅਕੈਡਮਿਕ ਐਕਸੀਲੈਂਸ ਸਕਾਲਰਸ਼ਿਪ ਦੇ ਨਾਮ 'ਤੇ ਸੁਸਾਇਟੀ ਵਲੋਂ ਟਾਪਰਜ ਨੂੰ ਸਨਮਾਨਿਤ ਕੀਤਾ | ਇਸ ਸਮਾਗਮ ਦੌਰਾਨ ਹਰਬੰਸ ਸਿੰਘ, ਜੋਗਾ ਸਿੰਘ ਪਲਾਹਾ, ਅਸ਼ੋਕ ਜਸਵਾਲ, ਰਾਜੇਸ਼ ਮੋਗਾ ਆਦਿ ਹੋਰ ਪੁਰਾਣੇ ਵਿਦਿਆਰਥੀ ਵੀ ਹਾਜ਼ਰ ਹੋਏ | ਕਾਲਜ ਦੇ ਪਿੰ੍ਰਸੀਪਲ ਨੇ ਕਾਲਜ 'ਚ ਚੱਲ ਰਹੇ ਕੋਰਸਾਂ ਸੰਬੰਧੀ ਜਾਣਕਾਰੀ ਦਿੰਦਿਆਂ ਸਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ-ਡਾ.ਜੱਖੂ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੀਆਂ ਵਿਦਿਆਰਥਣਾਂ ਦੀ ਮਾਈ ਭਾਗੋ ਸੰਸਥਾ ਅਤੇ ਸੈਨਿਕ ਸਕੂਲ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।