09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਯੂਥ ਕਾਂਗਰਸੀ ਵਰਕਰਾਂ ਨੇ ਕੱਢੀ ਡਾ. ਬੀ.ਆਰ. ਅੰਬੇਡਕਰ ਸਨਮਾਨ ਯਾਤਰਾ

ਅਜੀਤ ਡੈਸਕ 12-04-2026
ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)-ਬੀਤੇ ਦਿਨੀਂ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਅਣਪਛਾਤੇ ਵਿਅਕਤੀਆਂ ਵਲੋਂ ਬੇਅਦਬੀ ਕੀਤੇ ਜਾਣ ਅਤੇ ਇਸ ਦੀ ਜ਼ਿੰਮੇਵਾਰੀ ਵਿਦੇਸ਼ ਵਿਚ ਬੈਠੇ ਗੁਰਪਤਵੰਤ ਸਿੰਘ ਪੰਨੂੰ ਵਲੋਂ ਲੈਣ ਤੋਂ ਬਾਅਦ ਇਸ ਦੇ ਜੁਆਬ ਵਿਚ ਯੂਥ ਕਾਂਗਰਸੀ ਵਰਕਰਾਂ ਵਲੋਂ ਯੂਥ ਕਾਂਗਰਸੀ ਆਗੂ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਗੜ੍ਹਸ਼ੰਕਰ ਤੋਂ ਨੂਰਪੁਰ ਜੱਟਾਂ ਤੱਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਨਮਾਨ ਯਾਤਰਾ ਕੱਢੀ ਗਈ | ਇਸ ਮੌਕੇ ਯੂਥ ਕਾਂਗਰਸੀ ਵਰਕਰਾਂ ਨੇ ਸਕੂਟਰਾਂ, ਮੋਟਰਸਾਈਕਲਾਂ ਦੇ ਕਾਫ਼ਲੇ ਵਿਚ ਬਾਬਾ ਸਾਹਿਬ ਦੀਆਂ ਫ਼ੋਟੋ ਵਾਲੀਆਂ ਤਖ਼ਤੀਆਂ, ਝੰਡੇ ਚੁੱਕੀ 'ਅੰਬੇਡਕਰ ਕੇ ਸਨਮਾਨ ਮੇਂ ਯੂਥ ਕਾਂਗਰਸ ਮੈਦਾਨ ਮੇਂ' ਦੇ ਨਾਅਰੇ ਲਗਾਏ | ਪਿੰਡ ਨੂਰਪੁਰ ਜੱਟਾਂ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਯੂਥ ਕਾਂਗਰਸੀ ਵਰਕਰਾਂ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਵਿਦੇਸ਼ ਵਿਚ ਬੈਠਾ ਫ਼ਿਰਕਾਪ੍ਰਸਤ ਗੁਰਪਤਵੰਤ ਸਿੰਘ ਪੰਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਵਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਗੁਰਪਤਵੰਤ ਸਿੰਘ ਪੰਨੂੰ ਵਰਗੀਆਂ ਵੱਖਵਾਦੀ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਬਣਾਇਆ, ਜਿਸ ਰਾਹੀਂ ਅਸੀਂ ਸਭ ਭਾਰਤੀ ਆਪਣੇ ਹੱਕਾਂ ਨੂੰ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਬਾਬਾ ਸਾਹਿਬ ਦੇ ਬੁੱਤਾਂ ਦੀ ਰਾਖੀ ਕਰੇਗੀ ਅਤੇ ਬਾਬਾ ਸਾਹਿਬ ਦੇ ਸਨਮਾਨ ਨੂੰ ਆਂਚ ਨਹੀਂ ਆਉਣ ਦੇਵੇਗੀ | ਇਸ ਮੌਕੇ ਰੋਹਿਤ ਪੋਸੀ, ਮਨਜਿੰਦਰ ਸਿੰਘ, ਜਗਤਾਰ ਸਿੰਘ, ਅਜੀਤ ਸਿੰਘ, ਸਚਿਨ ਨਈਅਰ, ਸਾਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਨੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।