09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਏ. ਐੱਸ. ਸਕੂਲ ਵਲੋਂ ਨਵੇਂ ਵਿੱਦਿਅਕ ਸੈਸ਼ਨ ਲਈ ਪ੍ਰਾਸਪੈਕਟਸ ਜਾਰੀ

ਅਜੀਤ ਡੈਸਕ 12-04-2026
ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)-ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਪ੍ਰਾਸਪੈਕਟਸ ਜਾਰੀ ਕੀਤਾ ਗਿਆ, ਜਿਸ ਵਿਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਠਾਕੁਰ ਰਾਜੇਸ਼ ਸਿੰਘ, ਮੈਨੇਜਰ ਡਾ. ਰਾਜੇਸ਼ ਲਖਨਪਾਲ, ਸਕੱਤਰ ਪ੍ਰੋ. ਐੱਸ. ਐੱਮ. ਸ਼ਰਮਾ, ਬਰਜਿੰਦਰ ਅਗਰਵਾਲ ਅਤੇ ਅਮਿਤ ਸ਼ਰਮਾ ਆਦਿ ਮੈਂਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਠਾਕੁਰ ਰਾਜੇਸ਼ ਸਿੰਘ ਨੇ ਦਾਖਲ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਪੂਰੀ ਤਰ੍ਹਾਂ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਮੈਨੇਜਰ ਡਾ. ਰਾਜੇਸ਼ ਲਖਨਪਾਲ ਨੇ ਵਿਦਿਆਰਥੀਆਂ ਨੂੰ ਸਕੂਲ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣੰੂ ਕਰਵਾਇਆ | ਉਨ੍ਹਾਂ ਕਿਹਾ ਕਿ ਸਕੂਲ ਦਾ ਇਹੀ ਮਕਸਦ ਹੈ ਕਿ ਕੋਈ ਵੀ ਵਿਦਿਆਰਥੀ ਪੜ੍ਹਾਈ ਤੋਂ ਵਾਂਝਾ ਨਾ ਰਹੇ ਅਤੇ ਉਸ ਦਾ ਸਰਵਪੱਖੀ ਵਿਕਾਸ ਹੋਵੇ | ਪਿ੍ੰਸੀਪਲ ਨੀਰਜ ਘਈ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਵੱਲੋਂ ਖਿਡਾਰੀਆਂ, ਜਰੂਰਤਮੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਵਜੀਫੇ ਦਿੱਤੇ ਜਾਂਦੇ ਹਨ | ਸਕੂਲ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਦਿਅਕ ਟੂਰਾਂ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ | ਇਸ ਮੌਕੇ ਲੈਕ. ਰਣਧੀਰ ਸਿੰਘ, ਕਮਲ ਸਾਗਰ ਮਹਿਤਾ, ਮੁਕੇਸ਼ ਕੁਮਾਰ ਅਤੇ ਡਾ. ਸਰਬਜੋਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਨਜੀਤ ਸਿੰਘ ਦਸੂਹਾ ਵਲੋਂ ਬੀਬੀ ਜਗੀਰ ਕੌਰ ਦੀ ਨਿਯੁਕਤੀ ਦਾ ਸਵਾਗਤ ਅਗਲੀ ਖ਼ਬਰ ਡਾ. ਬਾਵਾ ਸਿੰਘ ਵਲੋਂ ਕੰਨਿਆ ਵਿਦਿਆਲਿਆ ਸਕੂਲ ਲਈ 11 ਹਜ਼ਾਰ ਦਾ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।