09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਨਜੀਤ ਸਿੰਘ ਦਸੂਹਾ ਵਲੋਂ ਬੀਬੀ ਜਗੀਰ ਕੌਰ ਦੀ ਨਿਯੁਕਤੀ ਦਾ ਸਵਾਗਤ

ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ 'ਤੇ ਬੀਬੀ ਜਗੀਰ ਕੌਰ ਦਾ ਮਨਜੀਤ ਸਿੰਘ ਦਸੂਹਾ ਜ਼ਿਲ•ਾ ਪ੍ਰਧਾਨ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੇਗੀ ਤੇ ਇਸ ਨਾਲ ਪਾਰਟੀ ਦਾ ਇਸਤਰੀ ਵਿੰਗ ਬਹੁਤ ਮਜ਼ਬੂਤ ਹੋਵੇਗਾ | ਉਨ੍ਹਾਂ ਪਾਰਟੀ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ, ਪਾਰਟੀ ਦੇ ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ•ਾਂ ਨੇ ਬਹੁਤ ਅਹਿਮ ਫ਼ੈਸਲਾ ਕਰਕੇ ਬੀਬੀ ਜਗੀਰ ਕੌਰ ਨੂੰ ਸੇਵਾ ਦਿੱਤੀ ਹੈ | ਉਨ•ਾਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਜਲਦੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਮੂਨਕ ਤੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਵਾਤਾਵਰਨ ਸੰਭਾਲ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਏ. ਐੱਸ. ਸਕੂਲ ਵਲੋਂ ਨਵੇਂ ਵਿੱਦਿਅਕ ਸੈਸ਼ਨ ਲਈ ਪ੍ਰਾਸਪੈਕਟਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।