09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਵਾਤਾਵਰਨ ਸੰਭਾਲ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ

ਅਜੀਤ ਡੈਸਕ 12-04-2026
ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਇਕੋ ਕਲੱਬ ਵਲੋਂ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲ, ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ 'ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ 2025–26' ਕਰਵਾਇਆ ਗਿਆ | ਇਸ ਮੌਕੇ ਵਾਤਾਵਰਣ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਅਤੇ ਸਮਾਜ ਨੂੰ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਬਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਕਾਲਜ ਕੈਂਪਸ ਵਿਚ ਬੂਟੇ ਲਗਾਉਣ ਦੀ ਮੁਹਿੰਮ, ਇਕ ਗਿਆਨ ਵਰਧਕ ਲੈਕਚਰ ਅਤੇ ਵਾਤਾਵਰਣ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ | ਐਨ.ਐੱਸ.ਐੱਸ.ਇੰਚਾਰਜ ਡਾ. ਸੋਨੀਆ ਸ਼ਰਮਾ ਨੇ ਮੰਚ ਤੋਂ ਸਾਰੇ ਮਹਿਮਾਨਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ | ਲੈਕਚਰ ਵਿਚ ਮੁੱਖ ਬੁਲਾਰੇ ਕੁਲਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਦੱਸਿਆ ਕਿ ਮੌਜੂਦਾ ਸਮੇਂ ਵਿਚ ਵਾਤਾਵਰਣ ਦੀ ਸੰਭਾਲ ਕੇਵਲ ਇਕ ਵਿਕਲਪ ਨਹੀਂ, ਸਗੋਂ ਸਾਡੀ ਜ਼ਿੰਮੇਵਾਰੀ ਬਣ ਚੁੱਕੀ ਹੈ | ਇਸ ਮੌਕੇ ਐੱਨ.ਐੱਸ.ਐੱਸ. ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ, ਜਿਸ ਵਿਚ 'ਸੇਵ ਐਨਵਾਇਰਨਮੈਂਟ' ਅਤੇ 'ਗੋ ਗਰੀਨ' ਵਰਗੇ ਨਾਅਰਿਆਂ ਰਾਹੀਂ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਇਸ ਪ੍ਰੋਗਰਾਮ ਵਿਚ ਐਨ.ਐੱਸ.ਐੱਸ. ਇੰਚਾਰਜ ਡਾ. ਸੋਨੀਆ ਸ਼ਰਮਾ, ਪ੍ਰੋ ਬਿਕਰਮਜੀਤ ਸਿੰਘ, ਡਾ. ਪ੍ਰਦੀਪ ਸੇਂਗਰ, ਪ੍ਰੋ. ਸੀਮਾ, ਪ੍ਰੋ. ਨਰਿੰਦਰ ਸਮੇਤ ਹੋਰ ਅਧਿਆਪਕ ਵੀ ਸਰਗਰਮੀ ਨਾਲ ਸ਼ਾਮਿਲ ਹੋਏ | ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿਚ ਮਹਿਮਾਨ ਵਜੋਂ ਨਿਸ਼ਾਂਤ ਚਿੱਬ ਅਤੇ ਅਜੇ ਕੁਮਾਰ ਵੀ ਹਾਜ਼ਰ ਸਨ | ਅੰਤ ਵਿਚ ਡਾ. ਸੋਨੀਆ ਸ਼ਰਮਾ ਨੇ ਮਹਾਂਵਿਦਿਆਲਾ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ, ਕਾਲਜ ਪ੍ਰਬੰਧਕੀ ਕਮੇਟੀ ਅਤੇ ਹਾਜ਼ਰ ਮਹਿਮਾਨਾਂ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ |
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਸੰਬੰਧੀ ਸਮਾਗਮ 19 ਨੂੰ ਅਗਲੀ ਖ਼ਬਰ ਮਨਜੀਤ ਸਿੰਘ ਦਸੂਹਾ ਵਲੋਂ ਬੀਬੀ ਜਗੀਰ ਕੌਰ ਦੀ ਨਿਯੁਕਤੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।