09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਦੀਪ ਸਿੰਘ ਸੁਸਾਇਟੀ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 12-04-2026
ਗੜ੍ਹਦੀਵਾਲਾ, 11 ਅਪੈ੍ਰਲ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ 'ਤੇ ਸਥਿਤ ਸੁਸਾਇਟੀ ਦੇ ਦਫ਼ਤਰ ਵਿਖੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਦੀ ਅਗਵਾਈ ਹੇਠ 121ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਦਿੱਤੀ ਗਈ, ਜਿਨ੍ਹਾਂ ਵਿਚ ਅਨਾਥ ਬੱਚੇ, ਵਿਧਵਾ ਔਰਤਾਂ ਤੇ ਬਜ਼ੁਰਗ ਪ੍ਰਾਣੀ ਸ਼ਾਮਿਲ ਸਨ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਸਾਰੇ ਐੱਨ. ਆਰ. ਆਈ. ਵੀਰਾਂ ਜਿਨ੍ਹਾਂ ਵਿਚ ਹਰਜੀਤ ਸਿੰਘ ਕੈਨੇਡਾ, ਰਣਜੀਤ ਸਿੰਘ ਕੈਨੇਡਾ, ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸਾਧ ਸੰਗਤ ਸ਼ਾਮਿਲ ਹੈ ਦਾ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਸਹਿਯੋਗ ਦਿੰਦੇ ਹਨ | ਇਸ ਮੌਕੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ ਧੁੱਗਾ ਕਲਾਂ, ਬਿੱਟੂ ਬਾਹਗਾ, ਰਿੰਕੂ ਹੁਸ਼ਿਆਰਪੁਰ ਤੇ ਕਮਲਜੀਤ ਸਿੰਘ ਭਟੋਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਇਸ ਕੰਪਿਊਟਰਜ਼ ਸੰਸਥਾ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਦੇ ਜਨਮ ਉਤਸਵ ਸੰਬੰਧੀ ਸਮਾਗਮ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।