11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਨੰਦ ਲਾਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 12-04-2026
ਨੰਗਲ ਬਿਹਾਲਾਂ, 11 ਅਪ੍ਰੈਲ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸਾਨ ਸ਼ਰਮਾ ਨੇ 99.02 ਫ਼ੀਸਦੀ ਅੰਕ, ਅਨਾਇਆ ਰਾਣਾ 98.08 ਫੀਸਦੀ ਅੰਕ ਅਤੇ ਭਾਰਤੀ ਨੇ 98.02 ਫ਼ੀਸਦੀ ਅੰਕ ਲੈਕੇ ਜਮਾਤ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਕਮੇਟੀ ਮੈਂਬਰਾਂ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਬੀ. ਕਾਮ ਸਮੈਸਟਰ ਪਹਿਲੇ ਦੇ ਨਤੀਜੇ 'ਚੋਂ ਬੀ.ਐੱਲ.ਐੱਮ. ਕਾਲਜ ਦੀਆਂ ਵਿਦਿਆਰਥਣਾਂ ਅੱਵਲ ਅਗਲੀ ਖ਼ਬਰ ਹੁਸ਼ਿਆਰਪੁਰ ਦੀ ਟੀਮ ਨੇ ਕਪੂਰਥਲਾ ਨੂੰ 1 ਪਾਰੀ 'ਤੇ 110 ਦੌੜਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।