11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਾਬਾ ਹਰਨਾਮ ਸਿੰਘ ਖ਼ਾਲਸਾ ਸਕੂਲ ਵਿਖੇ ਨਵੇਂ ਸੈਸ਼ਨ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 13-04-2026
ਗੜ੍ਹਦੀਵਾਲਾ, 12 ਅਪ੍ਰੈਲ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਐੱਮ. ਡੀ. ਤਰਸੇਮ ਸਿੰਘ ਧੁੱਗਾ ਦੀ ਰਹਿਨੁਮਾਈ ਹੇਠ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਹਿੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਦੁਆਬੇ ਦੀ ਧਾਰਮਿਕ ਸ਼ਖ਼ਸੀਅਤ ਮਹੰਤ ਰਮਿੰਦਰ ਦਾਸ ਬਹਾਦਰਪੁਰ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਸੈਸ਼ਨ ਦੀ ਚੜ੍ਹਦੀ ਕਲਾ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਭਜਨ ਸਿੰਘ ਸੋਤਲਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕੀਤਾ, ਜਦਕਿ ਸਕੂਲ ਦੇ ਐੱਮ. ਡੀ. ਤਰਸੇਮ ਸਿੰਘ ਧੁੱਗਾ ਸਟੇਟ ਐਵਾਰਡੀ ਨੇ ਸਾਲ 2026-27 ਦੀ ਆਰੰਭਤਾ ਸੰਬੰਧੀ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਆ | ਉਨ੍ਹਾਂ ਇਸ ਮੌਕੇ ਮਹੰਤ ਰਮਿੰਦਰ ਦਾਸ ਬਹਾਦਰਪੁਰ ਸਮੇਤ ਪੁੱਜੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਪਿ੍ੰ. ਦਰਸ਼ਨਾ ਕੌਸ਼ਲ ਨੇ ਸਮਾਗਮ ਦੀ ਸਫਲਤਾ ਲਈ ਸਾਰਿਆਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ, ਸੰਜੀਵ ਸਿੰਘ, ਮੈਨੇ. ਜਗਜੀਤ ਸਿੰਘ ਰੀਹਲ, ਸੇਵਾ ਸਿੰਘ ਅੰਭੋਵਾਲ, ਚੌਧਰੀ ਦਲਵਿੰਦਰ ਕੌਰ ਸਹੋਤਾ, ਚੌਧਰੀ ਪਰਮਜੀਤ ਕੌਰ, ਜੀਵਨ ਸਿੰਘ ਬਾਹਲਾ, ਰਸ਼ਪਾਲ ਸਿੰਘ ਸਹੋਤਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ, ਵਾਈਸ ਪਿ੍ੰਸੀਪਲ ਇੰਦਰਵੀਰ ਕੌਰ, ਸ਼ਾਂਗਲਾ ਹਿੱਲ ਗੁਰੁ ਨਾਨਕ ਸਕੂਲ ਦੇ ਪਿ੍ੰਸੀਪਲ ਸੋਨੀਲਾ ਰਾਜਪੂਤ, ਵਾਈਸ ਪਿ੍ੰਸੀਪਲ ਰਾਜ ਕੁਮਾਰੀ, ਵਾਈਸ ਪਿ੍ੰਸੀਪਲ ਜਗਰੂਪ ਕੌਰ, ਚਰਨਜੀਤ ਕੌਰ, ਭਾਈ ਹਰਪਾਲ ਸਿੰਘ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਤੇ ਉਕਤ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਸਮੇਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸੇ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ 14 ਨੂੰ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਿੰਘਪੁਰ 'ਚ 5 ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।