10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਬੀ.ਐਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਰਮਨਜੋਤ ਕੌਰ ਨੇ 8.63 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਰਿਜੂਤਾ ਨੇ 8.46 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਅਤੇ ਅਭਿਲਾਸ਼ਾ ਠਾਕੁਰ ਨੇ 8.42 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ 'ਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਆਂਗਣਵਾੜੀ ਸੈਂਟਰਾਂ 'ਚ ਈ.ਸੀ.ਸੀ.ਈ ਦਿਵਸ ਮਨਾਇਆ ਅਗਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।