03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਕਮੇਟੀ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ 'ਚ ਵੱਖ-ਵੱਖ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰਸਿੱਖ ਰਹਿਤ ਦੇ ਧਾਰਨੀ ਬਣਿਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਕੁਰਾਹੇ ਪੈ ਕੇ ਨਸ਼ਿਆਂ ਅਤੇ ਹੋਰਨਾਂ ਮਾੜੀਆਂ ਅਲ੍ਹਾਮਤਾਂ ਵੱਲ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਦੀ ਲੋੜ ਹੈ | ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਜਗ੍ਹਾ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਗੱਤਕਾ ਪਾਰਟੀ ਨੇ ਵੀ ਗੱਤਕੇ ਦੇ ਜੌਹਰ ਦਿਖਾਏ | ਇਸ ਮੌਕੇ ਅਵਤਾਰ ਸਿੰਘ ਲਾਇਲ, ਚਰਨਜੀਤ ਸਿੰਘ ਲਵਲੀ, ਭਾਈ ਪਰਮਜੀਤ ਸਿੰਘ, ਭਾਈ ਹਰਜੀਤ ਸਿੰਘ, ਜਸਵਿੰਦਰ ਸਿੰਘ ਗਿੱਲ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਇਲਾਕੇ 'ਚ ਵਿੱਦਿਆ ਦਾ ਚਾਨਣ ਮੁਨਾਰਾ- ਡਾ: ਰਵਜੋਤ ਸਿੰਘ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਟਾਂਗਰਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।