03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਅਪਣਾਏ ਅੜੀਅਲ ਰਵੱਈਏ ਵਿਰੁੱਧ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਪੈਨਸ਼ਨਰਾਂ ਨੇ ਸਬ ਅਰਬਨ ਮੰਡਲ ਦੇ ਬਾਹਰ ਰੋਸ ਰੈਲੀ ਕੀਤੀ | ਰੈਲੀ ਦੌਰਾਨ ਬੋਲਦਿਆਂ ਪੈਨਸ਼ਨਰ ਐਸੋਸੀਏਸ਼ਨ ਸਬ ਅਰਬਨ ਮੰਡਲ ਪ੍ਰਧਾਨ ਰਤਨ ਲਾਲ ਨੇ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ 18 ਅਪ੍ਰੈਲ ਨੂੰ ਬਿਜਲੀ ਮੰਤਰੀ ਦੇ ਲੁਧਿਆਣਾ ਸਥਿਤ ਨਿਵਾਸ ਦੇ ਬਾਹਰ ਧਰਨਾ ਦਿੱਤਾ ਜਾਵੇਗਾ | ਰੈਲੀ ਵਿਚ ਹੋਰਨਾਂ ਤੋਂ ਇਲਾਵਾ ਸਰਕਲ ਸਕੱਤਰ ਪ੍ਰਵੇਸ਼ ਕੁਮਾਰ ਵਰਮਾ, ਮੰਡਲ ਸਕੱਤਰ ਸਰਵਣ ਸਿੰਘ, ਤਰਲੋਚਨ ਸਿੰਘ, ਹਰਬੰਸ ਲਾਲ, ਹਰੀਸ਼ ਸ਼ਰਮਾ, ਜਗਜੀਤ ਸਿੰਘ, ਅਜੀਤ ਸਿੰਘ, ਕਮਲ ਕੁਮਾਰ ਗੁਪਤਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਰੋਪੜ ਦੀ ਟੀਮ ਨੂੰ ਹਰਾਇਆ ਅਗਲੀ ਖ਼ਬਰ ਕੇ. ਐੱਮ. ਐੱਸ. ਕਾਲਜ ਵਿਖੇ ਸਾਈਬਰ ਕ੍ਰਾਈਮ ਦੇ ਸੰਬੰਧ 'ਚ ਜਾਗਰੂਕਤਾ ਸੈਮੀਨਾਰ- ਪਿ੍ੰਸੀਪਲ ਡਾ. ਮਾਨਵ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।