04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਟਾਰ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਤੇ ਅੰਬੇਡਕਰ ਜੈਅੰਤੀ ਮਨਾਈ

ਅਜੀਤ ਡੈਸਕ 14-04-2026
ਮੁਕੇਰੀਆਂ, 13 ਅਪ੍ਰੈਲ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਗਿਆ, ਜਿਸ ਵਿਚ ਸਕੂਲ ਦੇ ਸਮੂਹ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਾਰੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਨਜ਼ਰ ਆਏ | ਭੰਗੜੇ ਅਤੇ ਗਿੱਧੇ ਦੇ ਰੰਗੀਲੇ ਪ੍ਰਦਰਸ਼ਨਾਂ ਨੇ ਮਾਹੌਲ ਨੂੰ ਖ਼ੁਸ਼ਨੁਮਾ ਬਣਾ ਦਿੱਤਾ | ਕਈ ਬੱਚਿਆਂ ਨੇ ਵਿਸਾਖੀ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਸੰਬੰਧੀ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਕਿਸਾਨਾਂ ਦੀ ਮਿਹਨਤ ਅਤੇ ਵਿਸਾਖੀ ਦੇ ਖੇਤੀਬਾੜੀ ਨਾਲ ਜੁੜੇ ਮਹੱਤਵ ਨੂੰ ਵੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਇਸ ਤਿਉਹਾਰ ਦੀ ਤਿਆਰੀ ਅਤੇ ਸੰਚਾਲਨ ਵਿਚ ਸਕੂਲ ਦੇ ਸਾਰੇ ਅਧਿਆਪਕਾਂ ਦੀ ਭੂਮਿਕਾ ਕਾਬਿਲ-ਏ-ਤਾਰੀਫ਼ ਰਹੀ | ਉਨ੍ਹਾਂ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕਰਦੇ ਹੋਏ ਸਮਾਰੋਹ ਨੂੰ ਸਫਲ ਬਣਾਉਣ ਵਿਚ ਆਪਣਾ ਪੂਰਾ ਯੋਗਦਾਨ ਦਿੱਤਾ | ਇਸ ਦੇ ਨਾਲ ਹੀ ਸਕੂਲ ਵਿਚ ਅੰਬੇਦਕਰ ਜਯੰਤੀ ਦੇ ਮੌਕੇ 'ਤੇ ਵਿਸ਼ੇਸ਼ ਸਵੇਰ ਦੀ ਸਭਾ ਵੀ ਕਰਵਾਈ ਗਈ | ਵਿਦਿਆਰਥੀਆਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਭਾਸ਼ਣ ਦਿੱਤੇ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਸਾਂਝਾ ਕੀਤਾ | ਸਮਾਰੋਹ ਦੇ ਅੰਤ ਵਿਚ ਸਕੂਲ ਦੀ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਮਿਹਨਤ, ਆਦਰਸ਼ ਅਤੇ ਚੰਗੇ ਸੰਸਕਾਰਾਂ ਦੀ ਅਹਿਮੀਅਤ ਬਾਰੇ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੋਫੈਸਰ ਡੀ.ਵੀ. ਸ਼ਰਮਾ ਨੇ ਵੀ ਆਪਣਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ | ਇਸ ਸਮਾਰੋਹ ਵਿਚ ਵਾਈਸ ਪਿ੍ੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਵਧਾਈ | ਅੰਤ ਵਿਚ ਸਭ ਨੂੰ ਵਿਸਾਖੀ ਅਤੇ ਅੰਬੇਦਕਰ ਜੈਅੰਤੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ 16ਵਾਂ ਖੇਡ ਸਟੇਡੀਅਮ ਤਿਆਰ ਕਰਕੇ ਪਿੰਡ ਵਾਸੀਆਂ ਦੇ ਹਵਾਲੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।