04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਉਸ ਵੇਲੇ ਵੱਡਾ ਵਾਧਾ ਹੋਇਆ ਜਦੋਂ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ 'ਤੇ ਭਰੋਸਾ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਨ੍ਹਾਂ ਸਾਰੇ ਆਗੂਆਂ ਨੂੰ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ | ਸੰਜੀਵ ਤਲਵਾੜ ਨੇ ਕਿਹਾ ਕਿ ਮਿਹਨਤੀ ਵਰਕਰਾਂ ਅਤੇ ਆਗੂਆਂ ਦੇ ਜੁੜਣ ਨਾਲ ਹਲਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕਮਾਤਰ ਵਿਕਲਪ ਵਜੋਂ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੇ ਹਿੱਤਾਂ ਲਈ ਲੜਦਾ ਆਇਆ ਹੈ | ਸਬਜ਼ੀ ਮੰਡੀ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ਨਾਲ ਜੁੜਣਾ ਇਸ ਗੱਲ ਦਾ ਸਬੂਤ ਹੈ ਕਿ ਵਪਾਰੀ ਵਰਗ ਅਤੇ ਆਮ ਜਨਤਾ ਅਕਾਲੀ ਦਲ ਦੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੀ ਹੈ | ਸੰਜੀਵ ਤਲਵਾੜ ਨੇ ਭਰੋਸਾ ਦਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਪਾਰਟੀ ਵਿਚ ਸ਼ਾਮਿਲ ਹੋਏ ਕੁਸ਼ ਭੱਟੀ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਦੌਰਾਨ ਆਸ਼ੂ ਹੰਸ, ਮੋਹਿਤ ਆਦੀਆ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ, ਸੰਜੀਵ ਥਾਪਰ, ਭੁਪਿੰਦਰ ਸਿੰਘ ਤੇ ਮਨੀਸ਼ ਆਦੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਤੇ ਅੰਬੇਡਕਰ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।