04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੱਲਰ ਖ਼ਾਲਸਾ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 14-04-2026
ਹਰਿਆਣਾ, 13 ਅਪ੍ਰੈਲ (ਹਰਮੇਲ ਸਿੰਘ ਖੱਖ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਕੱਲਰ ਖ਼ਾਲਸਾ ਸੀਨੀ:ਸੈਕੰ. ਸਕੂਲ ਹਰਿਆਣਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ. ਰੀਟਾ ਸੈਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਆਰਤੀ ਨੇ 478 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਲਕਦੀਪ ਕੌਰ ਨੇ 467 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਰਨਵ ਸਿੰਘ ਮਾਹੀ ਨੇ 457 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸਾਰੇ ਹੀ ਵਿਦਿਆਰਥੀ ਅੱਵਲ ਦਰਜੇ ਵਿਚ ਪਾਸ ਹੋਏ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਹਰਜਿੰਦਰ ਸਿੰਘ ਅਤੇ ਪਿ੍ੰਸੀਪਲ ਰੀਟਾ ਸੈਣੀ ਨੇ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।