04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਡੇਅਰੀ ਸਿਖ਼ਲਾਈ ਕੋਰਸ 20 ਤੋਂ

ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹੁਸ਼ਿਆਰਪੁਰ ਵਿਖੇ 18 ਅਪ੍ਰੈਲ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿਚ ਭਾਗ ਲੈ ਸਕਦੇ ਹਨ |
ਪਿਛਲੀ ਖ਼ਬਰ ਵਾਲੀਬਾਲ ਟੂਰਨਾਮੈਂਟ 'ਚ ਪਿੱਪਲੀਵਾਲ ਜੇਤੂ ਅਗਲੀ ਖ਼ਬਰ ਐਡਵੋਕੇਟ ਡਾ. ਰਜਨੀ ਨੰਦਾ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।