04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਅਜਨੋਹਾ ਤੇ ਫ਼ੁਗਲਾਣਾ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਆਮ ਆਦਮੀ ਕਲੀਨਿਕ ਅਜਨੋਹਾ ਤੇ ਫ਼ੁਗਲਾਣਾ ਦੀ ਅਚਨਚੇਤ ਚੈਕਿੰਗ ਕੀਤੀ | ਸਿਵਲ ਸਰਜਨ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਜੱਚਾ ਬੱਚਾ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋਂ ਦਿੰਦਿਆਂ ਗਰਭਵਤੀਆਂ ਦੀ ਪਹਿਲਾਂ ਰਜਿਸਟਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ | ਰਜਿਸਟਰੇਸ਼ਨ ਦੌਰਾਨ ਹਾਈ ਰਿਸਕ ਕੇਸਾਂ ਦੀ ਸੂਚੀ ਬਣਾ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਡਾਟਾ ਆਨਲਾਈਨ ਕੀਤਾ ਜਾਵੇ ਤਾਂ ਕਿ ਵਿਭਾਗ ਨੂੰ ਸਿਹਤ ਸਕੀਮਾਂ ਬਣਾਉਣ ਸਬੰਧੀ ਅੰਕੜੇ ਉਪਲੱਬਧ ਹੋ ਸਕਣ | ਉਨ੍ਹਾਂ ਸਿਹਤ ਸੈਂਟਰ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਤਵੱਜੋਂ ਦੇਣ ਲਈ ਕਿਹਾ | ਸਿਵਲ ਸਰਜਨ ਨੇ ਕਲੀਨਿਕ ਵਿਚ ਚੈਕਅਪ ਕਰਵਾਉਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ | ਸਿਵਲ ਸਰਜਨ ਨੇ ਕਲੀਨਿਕ ਵਿਚ ਦਵਾਈਆਂ ਦੇ ਸਟਾਕ ਦੀ ਚੈਕਿੰਗ ਕੀਤੀ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਦਵਾਈਆਂ ਦੇ ਖਤਮ ਹੋਣ ਤੋਂ ਪਹਿਲਾਂ ਇਸ ਦੀ ਮੰਗ ਸਮੇਂ 'ਤੇ ਸਿਵਲ ਸਰਜਨ ਦਫ਼ਤਰ ਨੂੰ ਭੇਜੀ ਜਾਵੇ |
ਪਿਛਲੀ ਖ਼ਬਰ ਲੜਕੀ ਨੂੰ ਹਿਪਨੋਟਾਈਜ਼ ਕਰਕੇ ਸੋਨੇ ਦੀ ਚੇਨ ਤੇ 17 ਹਜ਼ਾਰ ਦੀ ਨਕਦੀ ਠੱਗੀ ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ 'ਚ ਪਿੱਪਲੀਵਾਲ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।