04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਫ਼ਸਲਾਂ ਦਾ ਮੁਆਵਜ਼ਾ ਬਿਨਾਂ ਦੇਰੀ ਜਾਰੀ ਕਰੇ ਸਰਕਾਰ– ਐਡ. ਸਿੱਧੂ

ਅਜੀਤ ਡੈਸਕ 14-04-2026
ਰਾਮਗੜ੍ਹ ਸੀਕਰੀ, 13 ਅਪ੍ਰੈਲ (ਕਟੋਚ)-ਬੇਮੌਸਮੀ ਬਰਸਾਤ ਕਾਰਨ ਸੂਬੇ ਭਰ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ | ਕਿਸਾਨ ਪਿਛਲੇ ਸਾਲ ਦੀ ਬਰਸਾਤੀ ਕੁਦਰਤੀ ਆਫ਼ਤ ਤੋਂ ਅਜੇ ਪੂਰੀ ਤਰ੍ਹਾਂ ਨਿਕਲੇ ਨਹੀਂ ਹਨ ਜਦੋਂ ਕਿ ਇਕ ਹੋਰ ਕੁਦਰਤੀ ਆਫ਼ਤ ਨੇ ਕਿਸਾਨਾਂ ਨੂੰ ਘੇਰ ਲਿਆ ਹੈ | ਉਕਤ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਐਡ. ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਬਰਸਾਤ ਨਾਲ ਖੇਤਾਂ ਵਿਚ ਖੜੀਆਂ ਕਣਕ, ਸਰੋ੍ਹਾ ਅਤੇ ਹੋਰ ਫ਼ਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਣ ਨਾਲ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ. ਸਿੱਧੂ ਨੇ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦਰੀ ਦੇ ਫ਼ਸਲਾਂ ਦੀ ਗਿਰਦਾਵਰੀ ਕਰਵਾਏ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰੇ ਤਾਂ ਜੋ ਕਿਸਾਨਾਂ ਦਾ ਮਨੋਬਲ ਬਣਿਆ ਰਹੇ | ਐਡ. ਸਿੱਧੂ ਨੇ ਕਿਹਾ ਕਿ ਮੁਆਵਜ਼ਾ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਦੇਰੀ ਅਤੇ ਦਫ਼ਤਰੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਪਿੱਠ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਤੁਰੰਤ ਰਾਹਤ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਉਹ ਆਉਣ ਵਾਲੇ ਸੀਜ਼ਨ ਲਈ ਖੇਤੀਬਾੜੀ ਸਬੰਧੀ ਕੰਮ ਮੁੜ ਤੋਂ ਸ਼ੁਰੂ ਕਰ ਸਕਣ |
ਪਿਛਲੀ ਖ਼ਬਰ ਦਾਣਾ ਮੰਡੀ ਖੋਖਰ ਵਿਖੇ ਪਹਿਲਾ ਕੀਰਤਨ ਦੀਵਾਨ ਕਰਵਾਇਆ ਅਗਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਫ਼ਸਲਾਂ ਦਾ ਮੁਆਵਜ਼ਾ ਬਿਨਾਂ ਦੇਰੀ ਜਾਰੀ ਕਰੇ ਸਰਕਾਰ– ਐਡ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।