04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐੱਸ. ਵੀ. ਐੱਨ. ਡੀ. ਏ. ਵੀ. ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-04-2026
ਐਮਾ ਮਾਂਗਟ, 13 ਅਪ੍ਰੈਲ (ਗੁਰਾਇਆ)-ਐੱਸ. ਵੀ. ਐੱਨ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਨੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਇਸ਼ਦੀਪ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਪੁਨੀਤ ਕੌਰ ਨੇ 92.8 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਰਵਨੀਤ ਕੌਰ ਨੇ 92.6 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਦੇ ਨਾਲ ਹੀ ਸਕੂਲ ਦੇ ਹੋਰ ਬੱਚੇ ਵੀ ਚੰਗੇ ਅੰਕ ਲੈ ਕੇ ਪਾਸ ਹੋਏ | ਸਕੂਲ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੇ ਡਾਇਰੈਕਟਰ ਚੈਨ ਸਿੰਘ ਅਤੇ ਪਿ੍ੰਸੀਪਲ ਕਿਰਨ ਬਾਲਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਮਿਹਨਤ ਦਾ ਨਤੀਜਾ ਹੈ |
ਪਿਛਲੀ ਖ਼ਬਰ ਜੈਮਸ ਕੈਂਬਰਿਜ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਸਾਖੀ 'ਤੇ ਵਿਸ਼ੇਸ਼:- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।