08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੁਰਜੀਤ ਸਿੰਘ ਕੈਰੇ ਨੂੰ ਸਦਮਾ, ਪਾਠ ਦਾ ਭੋਗ ਅੱਜ

ਅਜੀਤ ਡੈਸਕ 17-04-2026
ਦਸੂਹਾ, 16 ਅਪ੍ਰੈਲ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਭੈਣ ਮਹਿੰਦਰ ਕੌਰ ਦਾ ਅਕਾਲ ਚਲਾਣਾ ਹੋ ਗਿਆ | ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ | ਪਰਿਵਾਰਿਕ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ, ਮਹਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਪਿੰਡ ਸਲੇਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਚ ਪਾਇਆ ਜਾਵੇਗਾ | ਭੋਗ ਸਮਾਗਮ ਅੱਜ 12 ਵਜੇ ਤੋਂ 1 ਵਜੇ ਤੱਕ ਹੋਵੇਗਾ, ਜਿਸ ਵਿਚ ਸੰਗਤਾਂ ਨੂੰ ਹਾਜ਼ਰੀ ਭਰਨ ਲਈ ਬੇਨਤੀ ਕੀਤੀ ਗਈ ਹੈ | ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਇਲਾਕਾ ਵਾਸੀਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਇਹ ਅਸਹਿਯੋਗ ਦੁੱਖ ਸਹਿਣ ਦੀ ਤਾਕਤ ਦੇਣ |
ਪਿਛਲੀ ਖ਼ਬਰ ਗਲੀ ਪੁੱਟਣ ਤੇ ਨਾਜਾਇਜ਼ ਉਸਾਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।