31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਰਾਮਪੁਰ ਖੇੜਾ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਜੀਤ ਡੈਸਕ 17-04-2026
ਗੜ੍ਹਦੀਵਾਲਾ, 16 ਅਪ੍ਰੈਲ (ਚੱਗਰ)-ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਧਨਵੰਤ ਸਿੰਘ, ਭਾਈ ਹਰਿੰਦਰ ਸਿੰਘ, ਬੀਬੀ ਦਰਸ਼ਨ ਕੌਰ ਨੰਗਲ, ਬੀਬੀ ਰਮਨਦੀਪ ਕੌਰ ਆਦਿ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਜਦ ਕਿ ਸੰਤ ਸੇਵਾ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਵੈਸਾਖ ਮਹੀਨੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਜਿਸ ਦੌਰਾਨ 53 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ | ਜਦਕਿ ਗੁਰਦੁਆਰਾ ਸਾਹਿਬ ਵਲੋਂ ਲੋੜਵੰਦ ਅੰਮਿ੍ਤ ਅਭਿਲਾਸ਼ੀਆਂ ਨੂੰ ਕਕਾਰ ਮੁਫ਼ਤ ਦਿੱਤੇ ਗਏ | ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਸੁਖਵੀਰ ਸਿੰਘ ਚੋਹਕਾ, ਕੁਲਦੀਪ ਸਿੰਘ ਮਿਰਜ਼ਾਪੁਰ, ਗਿਆਨੀ ਹਰਭਜਨ ਸਿੰਘ, ਮਹੰਤ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸ਼ਹਿਰ 'ਚ ਕੱਢਿਆ ਚੇਤਨਾ ਮਾਰਚ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸ਼ਹਿਰ 'ਚ ਕੱਢਿਆ ਚੇਤਨਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।