29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਜੇਲ੍ਹ ਹੁਸ਼ਿਆਰਪੁਰ 'ਚ ਪੈਰੋਲ ਖ਼ਤਮ ਹੋਣ ਤੋਂ ਬਾਅਦ ਵਾਪਸ ਪਰਤੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਹਿਚਾਣ ਅਮਨ ਲੋਈ ਵਜੋਂ ਹੋਈ ਹੈ | ਮਿ੍ਤਕ ਦੇ ਪਿਤਾ ਮਨਜੀਤ ਸਿੰਘ ਤੇ ਮਾਤਾ ਨੀਤਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨ 56 ਦਿਨਾਂ ਦੀ ਪੈਰੋਲ ਕੱਟਣ ਉਪਰੰਤ ਬੀਤੀ ਸ਼ਾਮ ਕਰੀਬ 6 ਵਜੇ ਜੇਲ੍ਹ ਵਾਪਸ ਗਿਆ ਸੀ ਅਤੇ ਉਹ ਬਿਲਕੁਲ ਤੰਦਰੁਸਤ ਸੀ | ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਫ਼ੋਨ ਆਇਆ ਕਿ ਅਮਨ ਦੀ ਤਬੀਅਤ ਖ਼ਰਾਬ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਸਿਵਲ ਹਸਪਤਾਲ ਪਹੁੰਚੇ ਤਾਂ ਅਮਨ ਲੋਈ ਦੀ ਮੌਤ ਹੋ ਚੁੱਕੀ ਸੀ | ਮਿ੍ਤਕ ਦੇ ਮਾਪਿਆਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮੌਤ ਪਿੱਛੇ ਕੋਈ ਡੂੰਘੀ ਸਾਜ਼ਿਸ਼ ਜਾਂ ਲਾਪਰਵਾਹੀ ਹੋ ਸਕਦੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ | ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ |
ਪਿਛਲੀ ਖ਼ਬਰ ਭੰਡਾਰਾ ਤੇ ਮੈਡੀਕਲ ਜਾਂਚ ਕੈਂਪ 19 ਨੂੰ ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।