20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਵਚਨਬੱਧ- ਜਿੰਪਾ, ਡਾ. ਇਸ਼ਾਂਕ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀ ਫ਼ੈਸਲਿਆਂ 'ਤੇ ਮੋਹਰ ਲਗਾਈ ਹੈ, ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਬਦਲੇ ਨਿਰਧਾਰਿਤ ਸਮੇਂ 'ਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਅਤੇ ਲੇਬਰ ਲਈ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 5200 ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 1610 ਮੀਟਿ੍ਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਕੌਂਸਲਰ ਬਲਵਿੰਦਰ ਕੁਮਾਰ, ਵਰਿੰਦਰ ਵੈਦ, ਕੁਲਵਿੰਦਰ ਹੁੰਦਲ, ਹਨੀ ਸੂਦ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੇ. ਐੱਮ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨੇਤਰਹੀਣ ਬਿਰਧ ਆਸ਼ਰਮ 'ਚ ਕੀਰਤਨ ਦਰਬਾਰ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।