11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾ. ਰਣਜੀਤ ਰਾਣਾ ਨੇ ਆਮ ਆਦਮੀ ਕਲੀਨਿਕ ਦਾਰਾਪੁਰ ਦਾ ਕੀਤਾ ਨਿਰੀਖਣ

ਅਜੀਤ ਡੈਸਕ 09-05-2026
ਗੜ੍ਹਦੀਵਾਲਾ, 8 ਮਈ (ਚੱਗਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਦੇਖ-ਰੇਖ ਅਧੀਨ ਚੱਲ ਰਹੀ ਆਮ ਆਦਮੀ ਕਲੀਨਿਕ ਦਾਰਾਪੁਰ ਦਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਣਜੀਤ ਸਿੰਘ ਰਾਣਾ ਵਲੋਂ ਅਚਨਚੇਤ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਤੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ 'ਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਉਨ੍ਹਾਂ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਵੀ ਗੱਲਬਾਤ ਕੀਤੀ | ਇਸ ਮੌਕੇ ਕਲੀਨਿਕ ਦੇ ਸਟਾਫ਼ ਵਲੋਂ ਕੰਮਕਾਜ 'ਚ ਆ ਰਹੀਆਂ ਔਾਕੜਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ, ਜਿਨ੍ਹਾਂ ਦਾ ਡਾਕਟਰ ਰਾਣਾ ਨੇ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਟਾਫ਼ ਵਲੋਂ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਡਾਕਟਰ ਰਾਣਾ ਨੂੰ ਸਨਮਾਨ ਕੀਤਾ | ਇਸ ਮੌਕੇ ਫਾਰਮੇਸੀ ਅਫ਼ਸਰ ਦੀਪਕ ਸ਼ਰਮਾ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਕਲੀਨੀਕਲ ਅਸਿਸਟੈਂਟ ਬਲਜੀਤ ਕੌਰ, ਮਨਜਿੰਦਰ ਕੌਰ, ਰਾਜ ਰਾਣੀ, ਸਰਬਜੀਤ ਕੌਰ, ਦਵਿੰਦਰ ਕੌਰ, ਕਮਲਜੀਤ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਹਰਿਆਣਾ ਤੇ ਸ਼ਾਮਚੁਰਾਸੀ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।