09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-05-2026
ਟਾਂਡਾ ਉੜਮੁੜ, 8 ਮਈ (ਕੁਲਬੀਰ ਸਿੰਘ ਗੁਰਾਇਆ)-ਪਿੰਡ ਨੰਗਲੀ ਜਲਾਲਪੁਰ ਵਿਖੇ ਟਰੈਕਟਰ ਮਾਰ ਕੇ ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਇਹ ਮਾਮਲਾ ਫੌਜਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਨੰਗਲੀ ਜਲਾਲਪੁਰ ਦੇ ਬਿਆਨਾਂ ਦੇ ਅਧਾਰ 'ਤੇ ਮੰਗਤ ਸਿੰਘ ਪੁੱਤਰ ਉਤਮ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਫੌਜਾ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੇ ਪਲਾਟ 'ਤੇ ਕੀਤੀ ਗਈ ਚਾਰਦੀਵਾਰੀ ਨੂੰ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ | ਜਦੋਂ ਇਸ ਸੰਬੰਧੀ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਗਾਲੀ-ਗਲੋਚ ਕਰਦੇ ਹੋਏ ਕਿਹਾ ਕਿ ਇਹ ਪਲਾਟ ਮਨਜੀਤ ਸਿੰਘ ਨੂੰ ਵੇਚ ਦਿੱਤਾ ਹੈ ਜਿਸ ਤੋਂ ਮੈਂ ਖਰੀਦ ਲਿਆ ਹੈ | ਇਸ ਮੌਕੇ ਮੰਗਤ ਸਿੰਘ ਨੇ ਦੋਸ਼ ਲਗਾਇਆ ਕਿ ਫੌਜਾ ਸਿੰਘ ਜਾਂਦੇ ਸਮੇਂ ਉਸ ਦੇ ਪਲਾਟ ਦੀਆਂ ਇੱਟਾਂ ਵੀ ਨਾਲ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਮੁਫ਼ਤ ਮੈਡੀਕਲ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।