09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਹਿਚਾਣ ਕਰਨਾ ਜ਼ਰੂਰੀ-ਡਾ. ਮਨਦੀਪ ਕਮਲ

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਮੈਟਰਨਲ ਡੈੱਥ ਰੀਵਿਊ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਬਲਾਕ ਪਾਲਦੀ ਤੇ ਸੈਂਟ ਜੋਸਫ਼ ਹਸਪਤਾਲ ਦੇ ਸਟਾਫ਼ ਗਾਇਨਾਕੋਲੋਜਿਸਟ, ਡਾਕਟਰ ਅਤੇ ਹੋਰ ਸਟਾਫ਼ ਨਾਲ ਮਾਤਰੀ ਮੌਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਡਾ. ਮਨਦੀਪ ਕਮਲ ਨੇ ਕਿਹਾ ਕਿ ਮਾਤਰੀ ਮੌਤਾਂ ਨੂੰ ਰੋਕਣ ਲਈ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੇ ਸਾਰੇ ਲੋੜੀਂਦੇ ਟੈੱਸਟ ਨਿਰਧਾਰਿਤ ਸਮੇਂ ਅੰਦਰ ਕਰਵਾਏ ਜਾਣ ਅਤੇ ਜ਼ਰੂਰਤ ਅਨੁਸਾਰ ਉਚਿਤ ਇਲਾਜ ਮੁਹੱਈਆ ਕਰਵਾਇਆ ਜਾਵੇ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਹੀਨੇ ਦੌਰਾਨ ਜਣੇਪੇ ਵਾਲੀਆਂ ਗਰਭਵਤੀ ਅÏਰਤਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਹਰ ਗਰਭਵਤੀ ਮਹਿਲਾ ਨੂੰ ਸਭ ਤੋਂ ਪਹਿਲਾਂ ਅਤੇ ਜਲਦੀ ਸਿਹਤ ਸੰਸਥਾ ਵਿਚ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਦੱਸਿਆ ਕਿ ਵਜ਼ਨ, ਬਲੱਡ ਪ੍ਰੈਸ਼ਰ, ਸ਼ੂਗਰ, ਐਚਬੀ, ਥਾਇਰਾਇਡ, ਹੈਪੈਟਾਇਟਿਸ, ਐਲਐਫਟੀ, ਸਕੈਨ, ਈ. ਸੀ. ਜੀ. ਆਦਿ ਸਾਰੇ ਮਹੱਤਵਪੂਰਨ ਟੈੱਸਟ ਸਮੇਂ ਸਿਰ ਕਰਵਾਉਣਾ ਲਾਜ਼ਮੀ ਹੈ |
ਪਿਛਲੀ ਖ਼ਬਰ ਡੁਗਰੀ ਅਵਾਣਾ 'ਚ ਬੱਚਿਆਂ ਨਾਲ ਈ. ਸੀ. ਸੀ. ਈ. ਦਿਵਸ ਮਨਾਇਆ ਅਗਲੀ ਖ਼ਬਰ ਜਥੇਦਾਰ ਗੇਰਾ ਵਲੋਂ ਡੀ. ਸੀ. ਹੁਸ਼ਿਆਰਪੁਰ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।