09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੇਰਲ 'ਚ 10 ਸਾਲ ਬਾਅਦ ਕਾਂਗਰਸ ਦੀ ਵਾਪਸੀ ਪੰਜਾਬ ਲਈ ਸ਼ੁੱਭ ਸੰਕੇਤ-ਮੁਨੀਸ਼ ਚੱਢਾ

ਅਜੀਤ ਡੈਸਕ 09-05-2026
ਤਲਵਾੜਾ, 8 ਮਈ (ਮਨੀਸ਼ਾ ਮਹਿਤਾ)-ਕੇਰਲ ਵਿਧਾਨ ਸਭਾ ਚੋਣਾਂ ਦੌਰਾਨ ਜੋ 10 ਸਾਲ ਬਾਅਦ ਕਾਂਗਰਸ ਦੀ ਵਾਪਸੀ ਹੋਈ ਹੈ | ਇਹ ਪੰਜਾਬ ਲਈ ਸ਼ੁੱਭ ਸੰਕੇਤ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਐਮ. ਸੀ. ਨਗਰ ਪੰਚਾਇਤ ਤਲਵਾੜਾ ਨੇ ਕਿਹਾ ਕਿ ਯੂ. ਡੀ. ਐਫ. ਸਰਕਾਰ ਦੀ ਵਾਪਸੀ ਹੋ ਰਹੀ ਹੈ ਤੇ ਕਾਂਗਰਸ ਦੀ ਇਥੇ ਵੱਡੀ ਜਿੱਤ ਪ੍ਰਾਪਤ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਨੀਤੀਆਂ ਰੰਗ ਲਿਆਈਆਂ ਹਨ ਅਤੇ ਇਸ ਨਾਲ ਪੰਜਾਬ ਦੀ ਰਾਜਨੀਤੀ 'ਚ ਵੀ ਗਰਮਾਹਟ ਆ ਗਈ ਹੈ ਜਦਕਿ ਪੰਜਾਬ ਦੇ ਲੋਕ ਹੁਣ ਪੰਜਾਬ 'ਚ ਕਾਂਗਰਸ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ ਤੇ ਆਉਣ ਵਾਲੀਆਂ ਚੋਣਾਂ 2027 'ਚ ਲੋਕ ਕਾਂਗਰਸ ਦੀ ਸਰਕਾਰ ਹੀ ਲਿਆਉਣਗੇ ਤੇ 'ਆਪ' ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ | ਉਨ੍ਹਾਂ ਕਿਹਾ ਕਿ ਰੋਜ਼ਾਨਾ ਰੋਸ ਪ੍ਰਦਰਸ਼ਨ ਤੇ ਸਰਕਾਰ ਦੇ ਪੁਤਲੇ ਫੁਕੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਲੋਕਾਂ ਦਾ ਝੁਕਾਅ ਹੁਣ ਕਾਂਗਰਸ ਪਾਰਟੀ ਵਲ ਹੋ ਚੁੱਕਾ ਹੈ |
ਪਿਛਲੀ ਖ਼ਬਰ 'ਆਪ' ਸਰਕਾਰ ਦੇ ਕੰਮਕਾਜਾਂ ਤੋਂ ਵਿਰੋਧੀ ਧਿਰ ਦੇ ਆਗੂ ਬੌਖਲਾਏ-ਪ੍ਰੋਫੈਸਰ ਮੁਲਤਾਨੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਇੰਟਰ ਹਾਊਸ ਸ਼ਤਰੰਜ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।