08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਗਠਿਤ-ਡੀ. ਸੀ.

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਤੇ ਡਾਇਵਰਜਨ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ | ਇਸ ਟਾਸਕ ਫੋਰਸ 'ਚ ਮੁੱਖ ਖੇਤੀਬਾੜੀ ਅਫ਼ਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਤੇ ਐਸ. ਪੀ. ਹੈੱਡਕੁਆਰਟਰ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਟਾਸਕ ਫੋਰਸ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਕੰਮਾਂ ਵਿਚ ਹੋ ਰਹੀ ਵਰਤੋਂ 'ਤੇ ਨਿਗਰਾਨੀ ਰੱਖਣਾ ਤੇ ਇਸ ਨੂੰ ਪੂਰੀ ਤਰ੍ਹਾਂ ਰੋਕਣਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ ਵਾਜਬ ਕੀਮਤ 'ਤੇ ਯੂਰੀਆ ਉਪਲਬਧ ਕਰਵਾਉਣ ਲਈ ਵੱਡੇ ਪੱਧਰ 'ਤੇ ਸਬਸਿਡੀ ਦਿੱਤੀ ਜਾਂਦੀ ਹੈ, ਪਰ ਕੁੱਝ ਉਦਯੋਗਿਕ ਇਕਾਈਆਂ ਤੇ ਫ਼ੈਕਟਰੀਆਂ ਵਲੋਂ ਇਸ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਟਾਸਕ ਫੋਰਸ ਵਲੋਂ ਜ਼ਿਲ੍ਹੇ ਵਿਚ ਯੂਰੀਆ ਖਾਦ ਦੀ ਸਪਲਾਈ, ਸਟੋਰੇਜ ਤੇ ਵਰਤੋਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਸੰਬੰਧੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਸਬੰਧਿਤ ਬਲਾਕ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ |
ਪਿਛਲੀ ਖ਼ਬਰ ਸੰਗੀਤਾ ਮਿੱਤਲ ਵਲੋਂ ਹੁਸ਼ਿਆਰਪੁਰ 'ਚ 'ਤਨਿਸ਼ਕ' ਦੇ ਨਵੇਂ ਸਟੋਰ ਦਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਗਿੱਲ ਵਲੋਂ ਜੌਹਲ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।