08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੈਂਚੂਰੀ ਪਲਾਈਵੁੱਡ ਹੁਸ਼ਿਆਰਪੁਰ 'ਚ ਨਸ਼ਾਖੋਰੀ ਸੰਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਡਾ. ਮਨਦੀਪ ਕਮਲ ਸਿਵਲ ਸਰਜਨ ਹੁਸ਼ਿਆਰ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਹਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਂਚੂਰੀ ਪਲਾਈਵੁੱਡ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਤੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਜਿਸ 'ਚ ਮੈਡੀਕਲ ਅਫ਼ਸਰ ਇੰ : ਡਾ. ਜਸਲੀਨ ਕੌਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੇ ਫ਼ੈਕਟਰੀ ਦੇ ਸੁਨੀਲ ਸ਼ੇਖਾਵਤ ਮੇਨੂਫੈਕਟਿੰਗ ਹੈੱਡ, ਜਸਵੀਰ ਸਿੰਘ ਐੱਚ. ਆਰ. ਮੈਨੇਜਰ, ਡਾ. ਸ਼ਿਵਮ ਮੈਡੀਕਲ ਅਫ਼ਸਰ, ਪਿ੍ੰ. ਰਾਣਾ ਕੋਆਰਡੀਨੇਟਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਮੈਡੀਕਲ ਅਫ਼ਸਰ ਪ੍ਰਸ਼ਾਂਤ ਆਦੀਆ ਕਾਊਸਲਰ, ਪੂਜਾ ਰਾਣੀ ਕਾਊਸਲਰ ਹਾਜ਼ਰ ਹੋਏ | ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇਕ ਲੰਬਾ ਸਮਾਂ ਚੱਲਣ ਵਾਲੀ ਮਾਨਸਿਕ ਬਿਮਾਰੀ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਾ ਵਿਅਕਤੀ ਦੇ ਹਰ ਅੰਗ ਸਿਰ ਤੋਂ ਲੈ ਕੇ ਪੈਰਾ ਦੇ ਅੰਗੂਠੇ ਤੱਕ ਨੂੰ ਪ੍ਰਭਾਵਿਤ ਕਰਦਾ ਹੈ | ਇਸ ਮੌਕੇ ਪੂਜਾ ਰਾਣੀ ਕਾਊਾਸਲਰ ਨੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ, ਕਾਰਨ, ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਸ਼ਾਂਤ ਆਦੀਆ ਨੇ ਗਤੀਵਿਧੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਪੰਜਾਬ ਸਰਕਾਰ ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਤੇ ਜਨਤਕ ਪੱਧਰ 'ਤੇ ਜਾਗਰੂਕਤਾ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਪਿੰਡਾਂ ਦੇ ਪਹਿਰੇਦਾਰ ਵੀ. ਡੀ. ਸੀ. ਮੈਂਬਰ ਬਣਨ ਲਈ ਕਿਹਾ | ਇਸ ਮੌਕੇ ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਚੁਕਾਈ ਗਈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਨਹੀਂ ਰਹੇ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸੋਨ ਤਗਮਾ ਜੇਤੂ ਗਤਕਾ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।