08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ ਇੰਟਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ

ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇੰਟਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਚਾਰੇ ਹਾਊਸ ਵਾਰਿਅਰਜ਼, ਨਾਈਟਸ, ਰੇਡਰਜ਼ ਤੇ ਚੈਲੇਂਜਰਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਦਰਸਾਇਆ | ਕੁਇਜ਼ ਮੁਕਾਬਲੇ ਨੂੰ ਚਾਰ ਰਾਊਾਡਾਂ 'ਚ ਵੰਡਿਆ ਗਿਆ ਸੀ, ਜਿਨ੍ਹਾਂ 'ਚ ਸਾਇੰਸ, ਮੈਥਸ, ਸਮਾਜਿਕ ਵਿਗਿਆਨ ਤੇ ਜਨਰਲ ਨੋਲੇਜ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ | ਸਖ਼ਤ ਟੱਕਰ ਤੋਂ ਬਾਅਦ ਨਾਈਟਸ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ | ਪਿ੍ੰ. ਅਮਨ ਕੁਮਾਰ ਕੰਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੁਇਜ਼ ਮੁਕਾਬਲੇ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ, ਯਾਦ-ਸ਼ਕਤੀ, ਤਰਕਸ਼ੀਲ ਸੋਚ ਅਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ਵਿਚ ਹੋਣ ਵਾਲੀਆਂ ਹਰ ਗਤੀਵਿਧੀ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਅੰਤ 'ਚ ਪਿ੍ੰਸੀਪਲ ਸਾਹਿਬ ਨੇ ਜੇਤੂ ਨਾਈਟਸ ਹਾਊਸ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ 'ਚ ਵਰਧਮਾਨ ਇੰਡਸਟਰੀ ਨੇ ਰੁਜ਼ਗਾਰ ਮੇਲਾ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।